Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

July 07, 2026 08:51 PM
Rozana Sehaj times

ਅੰਮ੍ਰਿਤਸਰ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਲਈ 3 ਡਾਕੂਮੈਂਟਰੀ ਵੈਨਾਂ ਨੂੰ ਅੱਜ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸੁਖਮਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ.) ਕੰਵਲਜੀਤ ਸਿੰਘ, ਡਿਪਟੀ ਡੀ.ਈ.ਓ. ਰਾਜੇਸ਼ ਖੰਨਾ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਨੁਮਾਇੰਦੇ ਜਗਜੀਤ ਸਿੰਘ ਜੈਂਕੀ, ਗੁਰਚਰਨ, ਰਾਮ, ਕੌਂਸਲਰ ਸਤਨਾਮ ਸਿੰਘ ਸਾਬਾ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਲਈ ਇਹ ਤਿੰਨ ਵੈਨਾਂ ਅਲਾਟ ਹੋਈਆਂ ਹਨ। ਇਸ ਵੈਨ `ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ ਜਿਸ `ਤੇ ਇਹ 30 ਮਿੰਟ ਦੀ ਦਸਤਾਵੇਜ਼ੀ ਫਿਲਮ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪਹਿਲੇ 15 ਦਿਨ ਇਹ ਵੈਨਾਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ, ਬਾਬਾ ਬਕਾਲਾ ਸਾਹਿਬ ਅਤੇ ਅਜਨਾਲਾ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮ ਦਿਖਾਉਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਫਿਲਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇੱਕ ਵੈਨ ਰੋਜਾਨਾਂ ਦੋ ਪਿੰਡ ਕਵਰ ਕਰੇਗੀ ਅਤੇ ਸ਼ਾਮ ਨੂੰ 5:00 ਵਜੇ ਤੋਂ 7:30 ਵਜੇ ਤੱਕ ਦੋ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮ ਦਿਖਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਵਿਲੱਖਣ ਉਪਰਾਲੇ ਦਾ ਲਾਭ ਉਠਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਨਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼