Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ ਪੰਪਾਂ ਦੀ ਜਾਂਚ ਕਰਕੇ ਇਥੋਨੋਲ ਯੁਕਤ ਪੈਟਰੋਲ ਦੇ ਨਮੂਨੇ ਲਏ

July 07, 2026 08:57 PM
Rozana Sehaj times

 

 

ਅੰਮ੍ਰਿਤਸਰ/ਅਜਨਾਲਾ : ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ. ਸੁਖਜਿੰਦਰ ਸਿੰਘ, ਤੋਲ ਅਤੇ ਮਾਪ ਇੰਸਪੈਕਟਰ ਗਗਨਦੀਪ ਸਿੰਘ ਅਤੇ ਹੋਰ ਵਿਭਾਗੀ ਅਧਿਕਾਰੀਆਂ ਦੀ ਟੀਮ ਨਾਲ ਅਜਨਾਲਾ ਖੇਤਰ ਦੇ ਵੱਖ-ਵੱਖ ਪੈਟਰੋਲ ਪੰਪਾਂ ਦੀ ਜਾਂਚ ਕੀਤੀ। ਇਸ ਦੌਰਾਨ ਪੈਟਰੋਲ ਵਿੱਚ ਇਥੋਨੋਲ ਦੀ ਮਾਤਰਾ ਦੀ ਜਾਂਚ ਲਈ ਮੌਕੇ 'ਤੇ ਪੈਟਰੋਲ ਦੇ ਨਮੂਨੇ ਇਕੱਤਰ ਕੀਤੇ ਗਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪੈਟਰੋਲ ਵਿੱਚ ਇਥੋਨੋਲ ਦੀ ਮਾਤਰਾ ਨੂੰ ਲੈ ਕੇ ਵਾਹਨ ਚਾਲਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਸ਼ਿਕਾਇਤਾਂ ਅਨੁਸਾਰ ਇਥੋਨੋਲ ਯੁਕਤ ਪੈਟਰੋਲ ਦੀ ਵਰਤੋਂ ਨਾਲ ਦੋਪਹੀਆ ਅਤੇ ਚਾਰਪਹੀਆ ਵਾਹਨਾਂ ਦੇ ਇੰਜਣਾਂ ਅਤੇ ਹੋਰ ਪੁਰਜ਼ਿਆਂ ਵਿੱਚ ਖਰਾਬੀ ਆ ਰਹੀ ਹੈ, ਜਿਸ ਕਾਰਨ ਵਾਹਨ ਮਾਲਕਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਹੀ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੈਟਰੋਲ ਦੇ ਨਮੂਨੇ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸ. ਧਾਲੀਵਾਲ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਵਾਹਨ ਚਾਲਕਾਂ ਨੂੰ ਵਾਧੂ ਆਰਥਿਕ ਬੋਝ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਇਥੋਨੋਲ ਦੀ ਵੱਧ ਮਾਤਰਾ ਵਾਲੇ ਇੰਧਨ ਦੀ ਵਰਤੋਂ ਸਬੰਧੀ ਦਿੱਤੀਆਂ ਜਾਣ ਵਾਲੀਆਂ ਦਲੀਲਾਂ ਨੂੰ ਭਾਰਤ ਦੇ ਹਾਲਾਤਾਂ ਨਾਲ ਜੋੜਨਾ ਉਚਿਤ ਨਹੀਂ, ਕਿਉਂਕਿ ਇੱਥੋਂ ਦੇ ਵਾਹਨਾਂ ਦੀ ਤਕਨੀਕੀ ਬਣਤਰ ਅਤੇ ਸੜਕਾਂ ਦੀ ਸਥਿਤੀ ਵੱਖਰੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੈਟਰੋਲੀਅਮ ਕੰਪਨੀਆਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀ ਹੈ, ਜਦਕਿ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਸ. ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਨੂੰ ਧਿਆਨ ਵਿੱਚ ਰੱਖਦਿਆਂ ਪੈਟਰੋਲ, ਡੀਜ਼ਲ, ਘਰੇਲੂ ਰਸੋਈ ਗੈਸ ਅਤੇ ਵਪਾਰਕ ਗੈਸ ਦੀਆਂ ਕੀਮਤਾਂ ਵਿੱਚ ਤੁਰੰਤ ਕਟੌਤੀ ਕੀਤੀ ਜਾਵੇ, ਤਾਂ ਜੋ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼