Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਵੱਡੇ ਪੱਧਰ ਤੇ ਟੀਚਰ ਟਰੇਨਿੰਗ ਸੈਮੀਨਾਰ ਆਯੋਜਿਤ

July 07, 2026 09:15 PM
Rozana Sehaj times

 


 
ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਵੱਲੋਂ ਡਾਇਰੈਕਟੋਰੇਟ ਐਜੂਕੇਸ਼ਨ ਦੇ ਸਹਿਯੋਗ ਨਾਲ ਸੀ.ਕੇ.ਡੀ ਆਈ.ਸੀ.ਐਸ.ਈ, ਸੀ.ਬੀ.ਐਸ.ਈ ਅਤੇ ਪੀ.ਐਸ.ਈ.ਬੀ ਸਕੂਲਾਂ ਦੇ ਅਧਿਆਪਕਾਂ ਦੀ ਯੋਗਤਾ ਨੂੰ ਹੋਰ ਨਿਖਾਰਣ ਅਤੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਗੁਣਵਤਾ ਭਰਪੂਰ ਸਿੱਖਿਆ ਦੇਣ ਦੇ ਉਦੇਸ਼ ਨਾਲ ਮਿਤੀ 02 ਤੋ 06 ਜੁਲਾਈ ਤੱਕ ਪੰਜ ਦਿਨਾਂ ਵਿਸ਼ਾਲ ਅਧਿਆਪਕ ਸਿਖਲਾਈ ਸੈਮੀਨਾਰ ਕਰਵਾਏ ਗਏ। ਇਹ ਸੈਮੀਨਾਰ ਅੰਮ੍ਰਿਤਸਰ, ਲੁਧਿਆਣਾ, ਤਰਨਤਾਰਨ ਅਤੇ ਚੰਡੀਗੜ੍ਹ ਸੀ.ਕੇ.ਡੀ ਸਕੂਲਾਂ ਵਿਚ ਕਰਵਾਏ ਗਏ ਜਿਥੇ ਸਬੰਧਤ ਖੇਤਰ ਦੇ ਸਮੂਹ ਸੀ.ਕੇ.ਡੀ ਸਕੂਲਾਂ ਦੇ ਨਰਸਰੀ ਤੋ ਬਾਰ੍ਹਵੀਂ ਜਮਾਤ ਦੇ ਅਧਿਆਪਕਾਂ ਨੂੰ ਜਮਾਤਾਂ ਅਤੇ ਵਿਸਿ਼ਆਂ ਅਨੁਸਾਰ ਸਿਖਲਾਈ ਸੈਸ਼ਨਾਂ ਵਿਚ ਸ਼ਾਮਲ ਕੀਤਾ ਗਿਆ। ਇਹ ਸੈਮੀਨਾਰ ਵਿਚ ਵੱਖ—ਵੱਖ ਵਿਸਿ਼ਆਂ ਦੇ ਮਾਹਰ ਰਿਸੋਰਸ ਪਰਸਨ ਅਤੇ ਬੱੁਧੀਜੀਵੀਆਂ ਦੇ ਨਾਲ—ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਤਜ਼ਰਬੇਕਾਰ ਪ੍ਰਿੰਸੀਪਲਜ਼ ਅਤੇ ਅਧਿਆਪਕਾਂ ਵੱਲੋਂ ਨਵੀਆਂ ਅਧਿਆਪਨ ਤਕਨੀਕਾਂ, ਅਨੁਭਵ ਆਧਾਰਿਤ ਸਿੱਖਿਆ, ਵਿਦਿਆਰਥੀਆਂ ਦੀ ਪ੍ਰਗਤੀ ਦਾ ਮੁਲਾਂਕਣ, ਨੈਤਿਕ ਕਦਰਾਂ ਕੀਮਤਾਂ, ਫਾਊਂਡੇਸ਼ਨ ਸਿੱਖਿਆ, ਲਾਇਬ੍ਰੇਰੀ ਪ੍ਰਬੰਧਨ, ਮਾਨਸਿਕ ਸਿਹਤ, ਸੰਗੀਤ ਅਤੇ ਗੁਰਮਤਿ ਸਿੱਖਿਆ ਵਰਗੇ ਮਹੱਤਵਪੂਰਨ ਵਿਸਿ਼ਆਂ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ।
ਇਹਨਾਂ ਸੈਮੀਨਾਰਾਂ ਦਾ ਮਕਸਦ ਅਧਿਆਪਕਾਂ ਨੂੰ ਆਧੁਨਿਕ ਸਮੇਂ ਦੀਆਂ ਨਵੀਆਂ ਲੋੜ੍ਹਾਂ ਅਨੁਸਾਰ ਤਿਆਰ ਕਰਨਾ, ਕਲਾਸ ਰੂਮਜ਼ ਅਧਿਆਪਨ ਨੂੰ ਹੋਰ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਉਣਾ, ਵਿਦਿਆਰਥੀਆਂ ਵਿਚ ਚੰਗਾ ਚਰਿੱਤਰ ਨਿਰਮਾਣ ਕਰਨਾ ਅਤੇ ਜੀਵਨ ਜੀਉਣ ਦੇ ਨਵੇਂ ਹੁਨਰਾਂ ਦਾ ਵਿਕਾਸ ਕਰਨਾ ਹੈ। ਇਸਦੇ ਨਾਲ ਹੀ ਦੀਵਾਨ ਦਾ ਉਦੇਸ਼ ਇਸ ਅਧੀਨ ਚੱਲ ਰਹੇ ਸਾਰੇ ਵਿੱਦਿਅਕ ਅਦਾਰਿਆਂ ਵਿਚ ਇਕ ਸਾਰ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣਾ ਹੈ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਅੱਜ ਦੇ ਬਦਲਦੇ ਆਧੁਨਿਕ ਵਿੱਦਿਅਕ ਮਾਹੌਲ ਵਿਚ ਅਧਿਆਪਕਾਂ ਦਾ ਨਵੀਆਂ ਤਕਨੀਕਾਂ ਅਤੇ ਨਵੇਂ ਅਧਿਆਪਨ ਤਰੀਕਿਆਂ ਨਾਲ ਅੱਪਡੇਟ ਰਹਿਣਾ ਬਹੁਤ ਜਰੂਰੀ ਹੈ ਅਤੇ ਚੀਫ਼ ਖ਼ਾਲਸਾ ਦੀਵਾਨ ਟੀਚਰ ਟਰੇਨਿੰਗ ਸੈਸ਼ਨਾਂ ਰਾਹੀਂ ਸੀ.ਕੇ.ਡੀ ਅਧਿਆਪਕਾਂ ਨੂੰ ਰਾਸ਼ਟਰੀ ਅਤੇ ਅੰਤਰ—ਰਾਸ਼ਟਰੀ ਮਾਪਢੰਡਾਂ ਅਨੁਸਾਰ ਤਿਆਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾਂ ਆਸ ਕੀਤੀ ਕਿ ਦੀਵਾਨ ਵੱਲੋਂ ਵੱਡੇ ਪੱਧਰ ਤੇ ਸ਼ੁਰੂ ਕੀਤੀ ਗਈ ਵਿਸ਼ਾਲ ਅਧਿਆਪਕ ਸਿਖਲਾਈ ਮੁਹਿੰਮ ਅਧਿਆਪਕਾਂ ਨੂੰ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਅਤੇ ਨੈਤਿਕ ਗੁਣਾਂ ਨਾਲ ਭਰਪੂਰ ਸਿੱਖਿਆ ਦੇਣ ਵਿਚ ਸਮਰਥ ਬਣਾਏਗੀ।
ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਸ੍ਰ.ਸਵਿੰਦਰ ਸਿੰਘ ਕੱਥੂਨੰਗਲ ਅਤੇ ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ ਨੇ ਕਿਹਾ ਕਿ ਇਕ ਚੰਗਾ ਅਧਿਆਪਕ ਹਮੇਸ਼ਾ ਨਵਾਂ ਸਿੱਖਦਾ ਰਹਿੰਦਾ ਹੈ। ਨਿਰੰਤਰ ਸਿਖਲਾਈ ਅਤੇ ਸਮੇਂ ਅਨੁਸਾਰ ਗਿਆਨ ਵਿਚ ਲਗਾਤਾਰ ਵਾਧਾ ਸਫ਼ਲ ਅਧਿਆਪਕ ਦੀ ਅਸਲ ਪਹਿਚਾਣ ਹੈ। ਉਹਨਾਂ ਅਧਿਆਪਕਾਂ ਨੂੰ ਸਿਖਲਾਈ ਦੌਰਾਨ ਹਾਸਲ ਕੀਤੇ ਗਿਆਨ ਨੂੰ ਰੋਜ਼ਾਨਾ ਆਪਣੇ ਅਧਿਆਪਨ ਵਿਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ।
ਚੀਫ਼ ਖ਼ਾਲਸਾ ਦੀਵਾਨ ਆਨਰੇਰੀ ਸਕੱਤਰ ਸ੍ਰ.ਰਮਣੀਕ ਸਿੰਘ, ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਅਤੇ ਹੋਰ ਪ੍ਰਬੰਧਕਾਂ ਨੇ ਵੱਖ—ਵੱਖ ਸੀ.ਕੇ.ਡੀ ਸਕੂਲਾਂ ਵਿਚ ਚੱਲ ਰਹੇ ਸਿਖਲਾਈ ਸੈਸ਼ਨਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਵਿੱਦਿਅਕ ਮਾਹਿਰਾਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਸੈਮੀਨਾਰਾਂ ਦੇ ਸਫਲ ਆਯੋਜਨ ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਅਧਿਆਪਕਾਂ ਦੀ ਯੋਗਤਾਂ ਨਿਖਾਰਨ ਅਤੇ ਵਿਦਿਆਰਥੀ ਕੇਂਦਰਿਤ ਸਿੱਖਿਆ ਨੂੰ ਮਜਬੂਤ ਕਰਨ ਲਈ ਭਵਿੱਖ ਵਿਚ ਅਜਿਹੇ ਉਪਰਾਲੇ ਅੱਗੋਂ ਵੀ ਜਾਰੀ ਰੱਖੇ ਜਾਣਗੇ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ