Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਐੱਸ.ਡੀ.ਓ. ਇੰਜ. ਜਗਰੂਪ ਸਿੰਘ ਦੀ ਬਦਲੀ ਰੱਦ ਨਾ ਹੋਈ ਤਾਂ ਤਿੱਖਾ ਸੰਘਰਸ਼ ਹੋਵੇਗਾ

July 07, 2026 09:18 PM
Rozana Sehaj times
 
ਮੋਗਾ : ਐੱਸ.ਡੀ.ਓ. ਬੱਧਨੀ ਕਲਾਂ ਇੰਜ. ਜਗਰੂਪ ਸਿੰਘ ਦੀ ਬਦਲੀ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਸਬ ਅਰਬਨ ਮੰਡਲ ਅਤੇ ਸਿਟੀ ਡਵੀਜ਼ਨ ਦੇ ਸਮੂਹ ਆਗੂਆਂ ਦੀ ਸਾਂਝੀ ਮੀਟਿੰਗ ਡਵੀਜ਼ਨ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਇੰਜ. ਜਗਰੂਪ ਸਿੰਘ ਦੀ ਬਦਲੀ ਦੇ ਮਾਮਲੇ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਇਹ ਬਦਲੀ ਮੁਲਾਜ਼ਮਾਂ ਦੀਆਂ ਭਾਵਨਾਵਾਂ ਦੇ ਉਲਟ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪਾਵਰਕਾਮ ਪ੍ਰਬੰਧਨ ਵੱਲੋਂ ਇਹ ਬਦਲੀ ਤੁਰੰਤ ਰੱਦ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਨੂੰ ਜੋਨ ਸਕੱਤਰ ਬਲਵਿੰਦਰ ਸਿੰਘ, ਸਰਕਲ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਜਗਰੂਪ ਸਿੰਘ, ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਡਵੀਜ਼ਨ ਸਕੱਤਰ ਕੰਵਲਜੀਤ ਸਿੰਘ, ਸਾਬਕਾ ਡਵੀਜ਼ਨ ਆਗੂ ਗੁਰਚਰਨ ਸਿੰਘ (ਮੋਗਾ), ਡਵੀਜ਼ਨ ਮੀਤ ਪ੍ਰਧਾਨ ਸੰਦੀਪ ਕੁਮਾਰ, ਡਵੀਜ਼ਨ ਕੈਸ਼ੀਅਰ ਰਛਪਾਲ ਸਿੰਘ, ਡਵੀਜ਼ਨ ਮੀਤ ਸਕੱਤਰ ਕੁਲਵਿੰਦਰ ਸਿੰਘ ਅਤੇ ਡਵੀਜ਼ਨ ਪ੍ਰੈਸ ਸਕੱਤਰ ਜਗਰਾਜ ਸਿੰਘ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਜਥੇਬੰਦੀ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਮੁਲਾਜ਼ਮ ਨਾਲ ਧੱਕੇਸ਼ਾਹੀ ਜਾਂ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਜਥੇਬੰਦੀ ਦੇ ਝੰਡੇ ਹੇਠ ਇੱਕਜੁੱਟ ਹੋ ਕੇ ਸੰਘਰਸ਼ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੇ ਬਾਵਜੂਦ ਵੀ ਪ੍ਰਬੰਧਨ ਨੇ ਇੰਜ. ਜਗਰੂਪ ਸਿੰਘ ਦੀ ਬਦਲੀ ਦੇ ਹੁਕਮ ਵਾਪਸ ਨਾ ਲਏ ਤਾਂ ਅਗਲੇ ਪੜਾਅ ਵਿੱਚ ਡਵੀਜ਼ਨ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪਾਵਰਕਾਮ ਪ੍ਰਬੰਧਨ ਦੀ ਹੋਵੇਗੀ।
ਅੰਤ ਵਿੱਚ ਵੱਖ-ਵੱਖ ਸਬ ਡਵੀਜ਼ਨਾਂ ਦੇ ਸਮੂਹ ਆਗੂਆਂ ਨੇ ਜਥੇਬੰਦੀ ਦੇ ਹਰ ਸੰਘਰਸ਼ੀ ਫ਼ੈਸਲੇ ਨੂੰ ਪੂਰੀ ਏਕਤਾ ਅਤੇ ਅਨੁਸ਼ਾਸਨ ਨਾਲ ਲਾਗੂ ਕਰਨ ਦਾ ਅਹਿਦ ਕੀਤਾ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ