Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸੈਂਟਰ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੈਪਟਨ ਲਖਬੀਰ ਸਿੰਘ ਨੇ ਐਮ.ਐਲ.ਏ. ਅਜੇ ਗੁਪਤਾ ਨਾਲ ਕੀਤੀ ਮੁਲਾਕਾਤ

July 07, 2026 09:33 PM
Rozana Sehaj times
ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਆਗੂ ਕੈਪਟਨ ਲਖਬੀਰ ਸਿੰਘ ਨੇ ਹਾਲ ਹੀ ਵਿੱਚ ਸੈਂਟਰ ਹਲਕੇ ਦੇ ਵਿਧਾਇਕ ਅਜੇ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੇ ਇਲਾਕੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਕੈਪਟਨ ਲਖਬੀਰ ਸਿੰਘ ਨੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੁਢਲੀਆਂ ਜ਼ਰੂਰਤਾਂ ਵੱਲ ਵਿਧਾਇਕ ਦਾ ਧਿਆਨ ਦਿਵਾਇਆ। ਇਸ ਮੌਕੇ 'ਤੇ ਵਿਧਾਇਕ ਅਜੇ ਗੁਪਤਾ ਨੇ ਕੈਪਟਨ ਲਖਬੀਰ ਸਿੰਘ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਸਿਆਸੀ ਸਥਿਤੀ 'ਤੇ ਟਿੱਪਣੀ ਕਰਦਿਆਂ ਕੈਪਟਨ ਲਖਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ। ਉਨ੍ਹਾਂ ਪੂਰਨ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਮਲ ਭੱਟੀ, ਗੁਰਸ਼ਰਨ ਸਿੰਘ ਸਮੇਤ ਕਈ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼