Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਹਿੰਦਰ ਸਾਥੀ ਕਾਵਿ ਤੇ ਜਰਨੈਲ ਸੇਖਾ ਗਲਪ ਪੁਰਸਕਾਰਾਂ ਨਾਲ਼ ਸਨਮਾਨਿਤ

July 07, 2026 09:57 PM
Rozana Sehaj times
ਮੋਗਾ : ਮਹਿੰਦਰ ਸਾਥੀ ਯਾਦਗਾਰੀ ਮੰਚ ਮੋਗਾ ਵੱਲੋਂ ਸਥਾਨਿਕ ਡੀ ਐਮ ਕਾਲਜ ਵਿੱਚ ਰਾਸ਼ਟਰੀ ਪੱਧਰ ਦਾ ਵਿਸ਼ਾਲ ਕਵੀ ਦਰਬਾਰ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪੰਜਾਬੀ ਦੇ ਨਾਮਵਰ ਸ਼ਾਇਰ ਤੇ ਸਾਹਿਤ ਅਕਾਦਮੀ ਐਵਾਰਡ ਪ੍ਰਾਪਤ ਕਰਤਾ ਦਰਸ਼ਨ ਸਿੰਘ ਬੁੱਟਰ ਸ਼ਾਮਿਲ ਹੋਏ। ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਵਿਅੰਗਕਾਰ ਸ੍ਰੀ ਕੇ ਐਲ ਗਰਗ, ਮੰਚ ਦੇ ਸਰਪ੍ਰਸਤ ਕਹਾਣੀਕਾਰ ਗੁਰਮੀਤ ਕੜਿਆਲਵੀ, ਨੌਜਵਾਨ ਸ਼ਾਇਰ ਵਾਹਿਦ, ਚਿੰਤਕ ਸੁਖਜਿੰਦਰ ਫਿਰੋਜਪੁਰ ਅਤੇ ਆਲੋਚਕ ਡਾ ਸੁਰਜੀਤ ਬਰਾੜ ਨੇ ਕੀਤੀ। ਸਮਾਗਮ ਵਿੱਚ ਪੰਜਾਬੀ ਦੀ ਯੁਵਾ ਕਵਿੱਤਰੀ ਰੂਹੀ ਸਿੰਘ ਨੂੰ ਮਹਿੰਦਰ ਸਾਥੀ ਯੁਵਾ ਕਾਵਿ ਪੁਰਸਕਾਰ ਨਾਲ਼ ਸਨਮਾਨਿਤ ਕੀਤਾ ਗਿਆ। ਰੂਹੀ ਸਿੰਘ ਬਾਰੇ ਸਨਮਾਨ ਪੱਤਰ ਮੰਚ ਦੀ ਸੀਨੀਅਰ ਮੀਤ ਪ੍ਰਧਾਨ ਅਮਰਪ੍ਰੀਤ ਕੌਰ ਸੰਘਾ ਨੇ ਪੇਸ਼ ਕੀਤਾ। ਆਲੋਚਕ ਡਾ ਸੁਰਜੀਤ ਬਰਾੜ ਨੇ ਮਹਿੰਦਰ ਸਾਥੀ ਦੀ ਕਾਵਿ ਚੇਤਨਾ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਇਸ ਮੌਕੇ ਗੁਰਪ੍ਰੀਤ ਧਰਮਕੋਟ ਦੀ ਸੰਚਾਲਨਾ ਅਧੀਨ ਹੋਏ ਰਾਸ਼ਟਰੀ ਯੁਵਾ ਕਵੀ ਦਰਬਾਰ ਵਿੱਚ ਬਟਾਲਾ ਤੋਂ ਆਏ ਸ਼ਾਇਰ ਸੁਰਿੰਦਰ ਸਿੰਘ ਬਟਾਲਾ, ਅਤੇ ਕੇਵਲ ਕ੍ਰਾਂਤੀ ਨੇ ਆਪਣੀਆਂ ਤਰੰਨਮ ਭਰਪੂਰ ਗ਼ਜ਼ਲਾਂ ਨਾਲ਼ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ। ਰਾਜਬੀਰ ਮੱਤਾ, ਗਗਨਦੀਪ ਸਿਂੰਘ ਦੀਪ, ਮਨਦੀਪ ਕੌਰ ਰਤਨ, ਰਣਧੀਰ, ਵੈਤਰਨੀ ਪੁਸਤਕ ਦੇ ਲੇਖਕ ਨੌਜਵਾਨ ਕਵੀ ਸੁਰਖ਼ਾਬ, ਹਰਮਨ ਸੂਫ਼ੀ, ਜਸਵੰਤ ਕੜਿਆਲ ਨੇ ਵੀ ਭਾਵਪੂਰਤ ਸਾਇਰੀ ਪੇਸ਼ ਕੀਤੀ। ਹਰਪ੍ਰੀਤ ਮੋਗਾ ਨੇ ਮਹਿੰਦਰ ਸਾਥੀ ਦੀ ਗ਼ਜ਼ਲ ਨਾਲ਼ ਮਾਹੌਲ ਨੂੰ ਪੂਰੀ ਤਰਾਂ ਕਾਵਿਕ ਬਣਾ ਦਿੱਤਾ। ਦਰਸ਼ਨ ਸੰਘਾ, ਪਿਆਰਾ ਸਿੰਘ ਚਾਹਲ ਦੀਆਂ ਤਰੰਨਮ ਭਰਪੂਰ ਰਚਨਾਵਾਂ ਨੇ ਵੀ ਭਰਪੂਰ ਪਿਆਰ ਲਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ