Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਸ਼੍ਰੋਮਣੀ ਕਮੇਟੀ ਦਾ ਪੰਥਕ ਇਕੱਠ ਬਾਦਲ ਬਚਾਓ ਰੈਲੀ ਹੋ ਨਿੱਬੜਿਆ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

July 07, 2026 09:59 PM
Rozana Sehaj times

 

ਅੰਮ੍ਰਿਤਸਰ :  ਸ਼੍ਰੋਮਣੀ ਕਮੇਟੀ ਵੱਲੋਂ 5 ਜੁਲਾਈ ਨੂੰ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕੀਤੇ ਪੰਥਕ ਇਕੱਠ ਨੂੰ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਬਾਦਲ ਬਚਾਓ ਰੈਲੀ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਥਕ ਇਕੱਠ ਦੇ ਨਾਂ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਹ ਸਿਰਫ ਇੱਕ ਸਿਆਸੀ ਡਰਾਮਾ ਕੀਤਾ ਗਿਆ ਹੈ ਤਾਂ ਜੋ ਸੁਖਬੀਰ ਬਾਦਲ ਦੇ ਸਿਆਸੀ ਹਿੱਤਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਵਉੱਚਤਾ, ਜਥੇਦਾਰਾਂ ਦੇ ਰੁਤਬਾ, ਹੁਕਮਨਾਮੇ ਦੀ ਪਾਲਣਾ, ਸਿੱਖੀ ਸਿਧਾਂਤਾਂ ਅਤੇ ਪੰਥਕ ਸਰੋਕਾਰਾਂ ਨਾਲ ਬਾਦਲਕਿਆਂ ਦਾ ਕੋਈ ਵਾਹ-ਵਾਸਤਾ ਨਹੀਂ ਹੈ, ਉਹਨਾਂ ਦਾ ਮਕਸਦ ਤਾਂ ਸਿਰਫ਼ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਦੀ ਚਾਹਤ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਉਸ ਦੇ ਧੜੇ ਨੇ 2 ਦਸੰਬਰ 2024 ਦੇ ਹੁਕਮਨਾਮੇ ਦੀਆਂ ਧੱਜੀਆਂ ਉਡਾਈਆਂ ਤੇ ਜਥੇਦਾਰਾਂ ਨੂੰ ਅਹੁਦਿਆਂ ਤੋਂ ਲਾਹ ਕੇ ਤ੍ਰਿਸਕਾਰ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਕੇ ਤੇ ਸੁਖਬੀਰ ਬਾਦਲ ਦੀ ਚਾਪਲੂਸੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਵਿਖਾਇਆ ਸੀ। ਉਹਨਾਂ ਕਿਹਾ ਕਿ ਵੀਡੀਓ ਵਾਇਰਲ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਕੇਸ ਦਰਜ ਕਰਵਾਉਣ ਦੀ ਗੱਲ ਕਰਨ ਵਾਲੀ ਸ਼੍ਰੋਮਣੀ ਕਮੇਟੀ ਨੇ ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ਉੱਤੇ ਕਾਨੂੰਨੀ ਕਾਰਵਾਈ ਕਿਉਂ ਨਹੀਂ ਸੀ ਕਰਵਾਈ, ਇਹ ਦੋਹਰਾ ਮਾਪਦੰਡ ਕਿਉਂ ? ਲਾਪਤਾ ਸਰੂਪਾਂ ਦਾ ਇਨਸਾਫ ਮੰਗਦੇ ਗੁਰਸਿੱਖਾਂ ਉੱਤੇ ਸ਼੍ਰੋਮਣੀ ਕਮੇਟੀ ਬਾਦਲਕਿਆਂ ਨੇ ਘੋਰ ਤਸ਼ੱਦਦ ਕੀਤਾ ਸੀ ਤੇ ਕੇਸ, ਕਕਾਰ ਤੇ ਦਸਤਾਰਾਂ ਰੋਲੀਆਂ ਸਨ ਤੇ ਉਲਟਾ ਸੰਗਤਾਂ 'ਤੇ ਕੇਸ ਦਰਜ ਕਰਵਾ ਦਿੱਤੇ ਸਨ ਜੋ ਬਾਦਲਕਿਆਂ 'ਤੇ ਕਲੰਕ ਹੈ। ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਸਵਾਲ ਕੀਤੇ ਕਿ ਜਦੋਂ ਬਰਗਾੜੀ, ਬਹਿਬਲ, ਕੋਟਕਪੂਰਾ ਕਾਂਡ ਵਾਪਰਿਆ ਸੀ ਓਦੋਂ ਤੁਸੀਂ ਇਕੱਠ ਕਿਉੰ ਨਾ ਕੀਤੇ, ਓਦੋਂ ਨਾ ਕੋਈ ਮਤੇ ਪਾਸ ਕੀਤੇ, ਨਾ ਆਪਣੇ ਆਕਾ ਬਾਦਲ ਵਿਰੁੱਧ ਇੱਕ ਲਫ਼ਜ਼ ਵੀ ਬੋਲਿਆ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਕੱਠ ਦਾ ਪੰਥਕ ਅਤੇ ਖਾਲਿਸਤਾਨੀ ਜਥੇਬੰਦੀਆਂ ਨੇ ਬਾਈਕਾਟ ਕੀਤਾ ਸੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ