Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

July 07, 2026 10:07 PM
Rozana Sehaj times
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ 13 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰਲੇ ਤਸਕਰ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਸਨ ਅਤੇ ਵੱਖ-ਵੱਖ ਟਿਕਾਣਿਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਡਿਲੀਵਰ ਕਰ ਰਹੇ  ਸਨ। ਅਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਨੇ ਹੈਰੋਇਨ ਦੇ ਵੱਡੇ ਸੌਦੇ ਲਈ ਅੰਮ੍ਰਿਤਸਰ ਦੇ ਪਿੰਡ ਗਿੱਲ ਵਿਖੇ ਮਹਿਤਾ ਰੋਡ ’ਤੇ ਆਪਣੇ ਸਾਥੀ ਵਿਸ਼ਾਲ ਸਿੰਘ ਨੂੰ ਮਿਲਣਾ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕੇ ਲਗਾਏ ਅਤੇ ਅੰਮ੍ਰਿਤਸਰ ਦੇ ਪਿੰਡ ਗਿੱਲ ਦੀ ਦਾਣਾ ਮੰਡੀ ਨੇੜਿਓਂ ਭੁਪਿੰਦਰ ਸਿੰਘ, ਰਵੀ ਕੁਮਾਰ ਅਤੇ ਵਿਸ਼ਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਵਿਸ਼ਾਲ ਸਿੰਘ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ, ਜਦ ਕਿ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਦੇ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਕਿਹਾ ਕਿ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 44 ਮਿਤੀ 07-07-2026  ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29  ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ