Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

July 07, 2026 10:13 PM
Rozana Sehaj times

ਚੰਡੀਗੜ੍ਹ : ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ (ਵਣ) ਕਮਲ ਕਿਸ਼ੋਰ ਯਾਦਵ (ਵੀ ਸੀ ਰਾਹੀਂ) , ਪ੍ਰਮੁੱਖ ਮੁੱਖ ਵਣ ਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਜੰਗਲੀ ਜੀਵ ਵਾਰਡਨ ਸਤਿੰਦਰ ਸਾਗਰ ਤੋਂ ਇਲਾਵਾ ਵਣ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਡਬਲਿਊ ਡਬਲਿਊ ਐਫ - ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਪਿਛਲੇ ਸਾਲ ਦੌਰਾਨ ਰਾਜ ਵਿੱਚ ਆਏ ਹੜ੍ਹਾਂ ਕਾਰਨ ਦਰਿਆਵਾਂ ਵਿੱਚ ਸਿਲਟ/ਰੇਤਾ ਜਮਾਂ ਹੋਣ ਕਾਰਨ ਆਉਣ ਵਾਲੇ ਸਮੇਂ ਦੌਰਾਨ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਅਤੇ ਦਰਿਆਵਾਂ ਦੇ ਬੇਹਤਰ ਪ੍ਰਬੰਧਨ ਲਈ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਬਿਆਸ ਦਰਿਆ ਅਤੇ ਰਾਵੀ ਦਰਿਆ ਵਿੱਚ ਵੱਖ-ਵੱਖ ਥਾਵਾਂ ਤੇ ਡੀ-ਸਿਲਟਿੰਗ ਕਰਨ ਦੇ ਮੰਤਵ ਨਾਲ ਪੇਸ਼ ਕੀਤੀਆਂ ਗਈਆਂ 8 ਤਜਵੀਜ਼ਾਂ ਉੱਤੇ ਵਿਚਾਰ ਕੀਤਾ ਗਿਆ। ਵਿਚਾਰ ਵਟਾਂਦਰੇ ਉਪਰੰਤ ਰਾਜ ਵਿੱਚ ਦਰਿਆਵਾਂ ਦੀ ਬੇਹਤਰ ਸਾਂਭ ਸੰਭਾਲ, ਲੋਕਾਂ ਦੇ ਹਿੱਤ ਵਿੱਚ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਬੇਹਤਰ ਪ੍ਰਬੰਧਨ ਨੂੰ ਮੁੱਖ ਰੱਖਦੇ ਹੋਏ ਬਿਆਸ ਦਰਿਆ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਦੋ, ਕਪੂਰਥਲਾ ਦੀਆਂ ਤਿੰਨ ਤੇ ਗੁਰਦਾਸਪੁਰ ਦੀ ਇਕ ਸਾਈਟ ਅਤੇ ਰਾਵੀ ਦਰਿਆ ਵਿੱਚ ਕੱਥਲੋਰ-ਕੁਸ਼ਲਿਆ ਜੰਗਲੀ ਜੀਵ ਸੈਂਚੁਰੀ ਦੇ ਨਾਲ ਲੱਗਦੀ ਇਕ ਸਾਈਟ ਉੱਤੇ ਕੀਤੀ ਜਾਣ ਵਾਲੀ ਡੀ-ਸਿਲਟਿੰਗ ਸਬੰਧੀ ਤਜਵੀਜ਼ਾਂ ਨੂੰ ਪ੍ਰਵਾਨਗੀ ਲਈ ਨੈਸ਼ਨਲ ਬੋਰਡ ਫਾਰ ਵਾਈਲਡ ਲਾਈਫ ਦੀ ਸਟੈਡਿੰਗ ਕਮੇਟੀ ਨੂੰ ਭੇਜਣ ਦੀ ਸਿਫਾਰਿਸ਼ ਕੀਤੀ ਗਈ। ਇੱਥੇ ਇਹ ਦੱਸਣਯੋਗ ਹੋਵੇਗਾ ਕਿ ਜ਼ਲ ਸਰੋਤ ਵਿਭਾਗ ਪਾਸੋਂ ਬਿਆਸ ਦਰਿਆ ਵਿੱਚ ਲਗਭਗ 30 ਵੱਖ-ਵੱਖ ਸਾਈਟਾਂ ਦੇ ਡੀ-ਸਿਲਟਿੰਗ ਕਰਨ ਦਾ ਪ੍ਰਸਤਾਵ ਵਣ ਵਿਭਾਗ ਪਾਸ ਪ੍ਰਾਪਤ ਹੋਇਆ ਸੀ । ਕਿਉਂਕਿ ਬਿਆਸ ਦਰਿਆ ਕੰਜਰਵੇਸ਼ਨ ਰਿਜ਼ਰਵ ਦੇ ਨਾਲ-ਨਾਲ ਇਕ ਰਾਮਸਰ ਸਾਈਟ ਵੀ ਹੈ ਅਤੇ ਇਸ ਵਿੱਚ ਡਾਲਫਿੰਨ, ਘੜਿਆਲ ਅਤੇ ਹੋਰ ਮਹੱਤਵਪੂਰਨ ਜੀਵ ਪਾਏ ਜਾਂਦੇ ਹਨ। ਇਸ ਲਈ ਇਸ ਸਬੰਧੀ ਸਟੱਡੀ ਆਈ ਆਈ ਟੀ ਰੋਪੜ ਪਾਸੋਂ ਕਰਵਾਈ ਗਈ ਸੀ ਕਿ ਕਿਸ ਤਰ੍ਹਾਂ ਜੰਗਲੀ ਜੀਵਾਂ ਨੂੰ ਨੁਕਸਾਨ ਕੀਤੇ ਬਿਨਾਂ ਹੜ੍ਹ ਰੋਕੂ ਕਦਮ ਚੁੱਕੇ ਜਾ ਸਕਦੇ ਹਨ। ਆਈ ਆਈ ਟੀ ਰੋਪੜ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਇਨ੍ਹਾਂ 30 ਸਾਈਟਾਂ ਦਾ ਇਕ ਮਾਹਿਰ ਕਮੇਟੀ ਵੱਲੋਂ ਦੌਰਾ ਕੀਤਾ ਗਿਆ। ਕਮੇਟੀ ਵੱਲੋਂ ਹਰੇਕ ਸਾਈਟਾ ਦੇ ਦੌਰੇ ਮਗਰੋਂ ਸਿਰਫ ਬਿਆਸ ਦਰਿਆ ਵਿੱਚ 6 ਸਾਈਟਾਂ ਤੇ ਡੀ-ਸਿਲਟਿੰਗ ਕਰਨ ਦੀ ਸਿਫਾਰਿਸ਼ ਕੀਤੀ ਗਈ । ਕਿਉਂਕਿ ਇਨ੍ਹਾਂ 6 ਸਾਈਟਾਂ ਉੱਤੇ ਬਹੁਤ ਹੀ ਜ਼ਿਆਦਾ ਸਿਲਟ ਜਮਾਂ ਹੋਣ ਕਾਰਨ ਨਾ ਕੇਵਲ ਦਰਿਆ ਦਾ ਵਹਾਅ ਬਦਲ ਗਿਆ ਅਤੇ ਨਾਲ ਹੀ ਵਾਈਲਡ ਲਾਈਫ ਦੇ ਹੈਬੀਟੈਟ ਉੱਤੇ ਅਸਰ ਪਿਆ ਹੈ। ਕਮੇਟੀ ਦੀ ਰਾਏ ਅਨੁਸਾਰ ਇਨ੍ਹਾਂ 6 ਸਾਈਟਾਂ ਤੇ ਡੀ-ਸਿਲਟਿੰਗ ਕਰਨ ਨਾਲ ਅੱਗੇ ਆਉਣ ਵਾਲੇ ਸਮੇਂ ਵਿੱਚ ਹੜ੍ਹ ਰੋਕੂ ਪ੍ਰਬੰਧ ਵੀ ਕੀਤੇ ਜਾ ਸਕਣਗੇ ਅਤੇ ਪਾਣੀ ਦੀ ਡੂੰਘਾਈ ਵਧਣ ਨਾਲ ਜੰਗਲੀ ਜੀਵਾਂ ਨੂੰ ਵੀ ਫਾਇਦਾ ਹੋਵੇਗਾ। 

Have something to say? Post your comment

More in Chandigarh

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ