Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

July 07, 2026 10:15 PM
Rozana Sehaj times


ਚੰਡੀਗੜ੍ਹ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ ’ਤੇ  ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਅਧਿਕਾਰੀ  ਨੇ ਮੌਕੇ ’ਤੇ ਹੀ 2,000 ਰੁਪਏ ਦੀ ਸ਼ੁਰੂਆਤੀ ਰਿਸ਼ਵਤ ਲਈ ਸੀ। ਬਾਅਦ ਵਿੱਚ, ਜਦੋਂ ਸ਼ਿਕਾਇਤਕਰਤਾ ਨੇ ਮਾਮਲੇ ਦੀ ਸਥਿਤੀ ਦੀ ਪੈਰਵੀ ਕੀਤੀ, ਤਾਂ ਦੋਸ਼ੀ ਏਐਸਆਈ ਨੇ ਹਮਲਾਵਰਾਂ ਵਿਰੁੱਧ  ਐਫਆਈਆਰ ਦਰਜ ਕਰਨ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।  ਸ਼ਿਕਾਇਤਕਰਤਾ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੱਸਿਆ ਕਿ ਉਸਦੇ ਕੋਲ ਸਿਰਫ 10,000/- ਰੁਪਏ ਹਨ ,ਪਰ ਦੋਸ਼ੀ ਏਐਸਆਈ ਨੇ ਉਸਨੂੰ ਬਾਕੀ ਦੇ ਪੈਸੇ ਦਾ ਪ੍ਰਬੰਧ ਕਰਨ ਲਈ ਕਿਹਾ। ਸ਼ਿਕਾਇਤਕਰਤਾ ਨੇ ਫੰਡ ਇਕੱਠਾ ਕਰਨ ਲਈ ਕੁਝ ਦਿਨ ਦੀ ਮੁਹਲਤ ਮੰਗੀ ਅਤੇ ਨਾਲ ਹੀ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ