Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸਤਲੁਜ' ਫਿਲਮ ਦਾ ਓ.ਟੀ.ਟੀ ਪਲੇਟਫਾਰਮ 'ਤੇ ਰੋਕਿਆ ਜਾਣਾ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ- ਪਰਮਿੰਦਰ ਸਿੰਘ ਢੀਂਡਸਾ

July 07, 2026 10:24 PM
Rozana Sehaj times
ਸੁਨਾਮ -- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਕਿ 'ਸਤਲੁਜ' ਫਿਲਮ ਦਾ ਰੋਕਿਆ ਜਾਣਾ ਦੇਸ਼ ਵਿੱਚ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ ਹੈ। ਦੋਹਾਂ ਆਗੂਆਂ ਨੇ ਕਿਹਾ ਕਿ 'ਪੰਜਾਬ 95' ਨਾਂ ਹੇਠ ਬਣੀ ਫਿਲਮ ਪੰਜਾਬ ਵਿੱਚ ਵਾਪਰੀਆਂ ਸੱਚੀਆਂ ਘਟਨਾਵਾਂ 'ਤੇ ਆਧਾਰਿਤ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮਨੁੱਖ ਅਧਿਕਾਰ ਵਿੰਗ ਦੇ ਜਰਨਲ ਸਕੱਤਰ ਸ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਨੂੰ ਬਿਆਨਿਆ ਗਿਆ ਹੈ। 2022 ਤੋਂ ਲੈ ਕੇ ਹੁਣ ਤੱਕ ਸੈਂਸਰ ਬੋਰਡ ਕੋਲ ਪਈ ਇਹ ਫਿਲਮ ਸਿਨੇਮਾ ਘਰਾਂ ਵਿੱਚ ਇਸ ਲਈ ਰਿਲੀਜ ਨਹੀਂ ਹੋ ਸਕੀ ਕਿਉਂਕਿ ਬੋਰਡ ਫਿਲਮ ਵਿੱਚ 127 ਬਦਲਾਅ ਚਾਹੁੰਦਾ ਸੀ। ਇਸ ਗੱਲ ਦਾ ਸਹਿਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਜੇ ਫਿਲਮ ਵਿੱਚ ਏਨੀ ਵੱਡੀ ਪੱਧਰ 'ਤੇ ਬਦਲਾਅ ਕੀਤੇ ਜਾਣ ਤਾਂ ਉਸਦਾ ਮੂਲ ਤੱਤ ਹੀ ਨਸ਼ਟ ਹੋ ਜਾਵੇਗਾ। ਹੁਣ ਜੇ ਨਾਂ ਬਦਲ ਕੇ ਫਿਲਮ ਓ.ਟੀ.ਟੀ 'ਤੇ ਰਿਲੀਜ ਕੀਤੀ ਗਈ ਸੀ ਤਾਂ ਉਸ ਨੂੰ ਅਠਤਾਲੀ ਘੰਟਿਆਂ ਵਿੱਚ ਹੀ ਮਿਟਾ ਦੇਣਾ ਸਾਬਤ ਕਰਦਾ ਹੈ ਕਿ ਜੋ ਸਰਕਾਰਾਂ ਸਾਡੇ 'ਤੇ ਹੋਏ ਜੁਲਮ ਨੂੰ ਸਾਹਮਣੇ ਵੀ ਨਹੀਂ ਆਉਣ ਦੇਣਾ ਚਾਹੁੰਦੀਆਂ, ਉਹ ਸਾਡੇ ਜਖਮਾਂ 'ਤੇ ਇਨਸਾਫ ਦਾ ਮੱਲ੍ਹਮ ਕਦੋਂ ਲਾਉਣਗੀਆਂ? ਇਸ ਪਾਬੰਦੀ ਤੋਂ ਪਤਾ ਲੱਗਦਾ ਹੈ ਕਿ ਦੇਸ਼ ਵਿੱਚ ਸਿੱਖਾਂ ਲਈ ਕਾਨੂੰਨ ਹੋਰ ਤਰੀਕੇ ਨਾਲ ਕੰਮ ਕਰਦਾ ਹੈ। ਇੱਥੇ 'ਕਸ਼ਮੀਰ ਫਾਈਲ' ਅਤੇ 'ਐਮਰਜੈਂਸੀ' ਵਰਗੀਆਂ ਪ੍ਰਾਪੇਗੰਡਾ ਫਿਲਮਾਂ ਤਾਂ ਰਿਲੀਜ ਹੋ ਸਕਦੀਆਂ ਹਨ, ਪਰ ਸਿੱਖਾਂ 'ਤੇ ਹੋਏ ਤਸ਼ੱਦਦ ਦੀਆਂ ਸੱਚੀਆਂ ਘਟਨਾਵਾਂ ਵੀ ਨਹੀਂ ਵਿਖਾਈਆਂ ਜਾ ਸਕਦੀਆਂ। ਦੋਹਾਂ ਆਗੂਆਂ ਨੇ ਫਿਲਮ ਨੂੰ ਆਪਣੇ ਅਸਲੀ ਨਾਮ 'ਪੰਜਾਬ 95' ਨਾਲ ਬਿਨਾ ਕਿਸੇ ਬਦਲਾਅ ਤੋਂ ਤੁਰੰਤ ਰਿਲੀਜ ਕਰਨ ਦੀ ਮੰਗ ਕੀਤੀ। ਪ੍ਰੈੱਸ ਦੇ ਨਾਂਅ ਇਹ ਬਿਆਨ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਨੇ ਜਾਰੀ ਕੀਤਾ।
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ