Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੰਗਰੂਰ 'ਚ ਗੈਰ ਮਿਆਰੀ ਖੇਤੀ ਆਦਾਨਾਂ ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ

July 08, 2026 04:16 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਗੈਰ ਮਿਆਰੀ ਖਾਦਾਂ, ਕੀਟਨਾਸ਼ਕਾਂ ਅਤੇ ਹੋਰ ਖੇਤੀ ਆਦਾਨਾਂ ਦੀ ਵਿਕਰੀ ਵਿਰੁੱਧ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਡਾਕਟਰ. ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ, ਪੰਜਾਬ ਦੀ ਰਹਿਨੁਮਾਈ ਅਤੇ ਡਾਕਟਰ. ਨਰਿੰਦਰ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ (ਪੌਦ ਸੁਰੱਖਿਆ), ਦੀ ਯੋਗ ਅਗਵਾਈ ਹੇਠ 26 ਜੂਨ 2026 ਨੂੰ ਸੰਗਰੂਰ ਅਤੇ ਮੋਗਾ ਜ਼ਿਲ੍ਹੇ ਵਿੱਚ ਵੱਖ ਵੱਖ ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਤੋਂ ਲਏ ਗਏ ਸੈਂਪਲਾਂ ਦੀ ਜਾਂਚ ਦੌਰਾਨ ਵੱਡੀਆਂ ਬੇਨਿਯਮੀਆਂ ਸਾਹਮਣੇ ਆਈਆਂ ਹਨ। ਖੇਤੀਬਾੜੀ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਲਏ ਗਏ ਕੁੱਲ 22 ਸੈਂਪਲਾਂ ਵਿੱਚੋਂ 17 ਸੈਂਪਲ ਐਸ. ਸੰਤ ਅਤਰ ਸਿੰਘ ਖੇਤੀਬਾੜੀ ਸਟੋਰ, ਲੌਂਗੋਵਾਲ, ਮੈਸ. ਧੰਨ ਧੰਨ ਬਾਬਾ ਭਾਣੇ, ਮੈਸ. ਧੰਨ ਧੰਨ ਬਾਬਾ ਨੰਦ ਸਿੰਘ ਜੀ ਅਤੇ ਮੈਸ. ਸੰਗਰੂਰ ਖੇਤੀ ਸੇਵਾ ਸੈਂਟਰ ਜਿਲ੍ਹਾ ਸੰਗਰੂਰ ਵਿਖੇ ਗੈਰ ਮਿਆਰੀ ਪਾਏ ਗਏ ਹਨ, ਜਦਕਿ 2 ਸੈਂਪਲਾਂ ਦੀ ਜਾਂਚ ਰਿਪੋਰਟ ਹਾਲੇ ਬਾਕੀ ਹੈ ਅਤੇ ਜਿਲ੍ਹਾ ਮੋਗਾ ਅੰਦਰ ਕੁੱਲ ਲਏ 7 ਪੈਸਟੀਸਾਈਡਜ਼ ਸੈਂਪਲਾਂ ਵਿੱਚੋਂ 6 ਸੈਂਪਲ ਮੈਸ. ਬਾਬਾ ਭਾਨੇਵਾਲਾ ਪੈਸਟੀਸਾਈਡਜ਼, ਬੱਧਨੀ ਕਲਾਂ ਦੇ ਗੈਰ-ਮਿਆਰੀ ਪਾਏ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੈਸ. ਬਾਬਾ ਭਾਨੇਵਾਲਾ ਪੈਸਟੀਸਾਈਡਜ਼, ਬੱਧਨੀ ਕਲਾਂ ਜਿਲ੍ਹਾ ਮੋਗਾ ਦੀ ਫਰਮ ਉਪਰ ਅਣ-ਅਧਿਕਾਰਤ ਕੰਪਨੀ ਦੇ ਪੈਸਟੀਸਾਈਡਜ਼ ਪਾਏ ਜਾਣ ਕਾਰਨ ਮੌਕੇ ਉਪਰ ਹੀ ਐਫ.ਆਈ.ਆਰ ਕਰ ਦਿੱਤੀ ਗਈ ਸੀ ਅਤੇ ਮੈਸ. ਬਾਬਾ ਭਾਨੇਵਾਲਾ ਪੈਸਟੀਸਾਈਡਜ਼, ਲੋਂਗੋਵਾਲ ਵਿਖੇ ਅਣ-ਅਧਿਕਾਰਤ ਗੋਦਾਮ ਮਿਲਣ ਕਾਰਨ ਪੁਲਿਸ ਕਾਰਵਾਈ ਲਈ ਲਿਖਿਆ ਗਿਆ ਹੈ। ਗੈਰ ਮਿਆਰੀ ਪਾਏ ਗਏ ਉਤਪਾਦਾਂ ਵਿੱਚ ਕੀਟਨਾਸ਼ਕਾਂ, ਰਸਾਇਣਕ ਖਾਦਾਂ ਅਤੇ ਜੈਵਿਕ ਖਾਦਾਂ ਦੀਆਂ ਵੱਖ ਵੱਖ ਸ਼੍ਰੇਣੀਆਂ ਸ਼ਾਮਲ ਹਨ। ਇਨ੍ਹਾਂ ਸੈਂਪਲਾਂ ਦੇ ਆਧਾਰ 'ਤੇ ਸਬੰਧਤ ਫਰਮਾਂ ਵਿਰੁੱਧ ਇਨਸੈਕਟੀਸਾਈਡਜ਼ ਐਕਟ, 1968 ਅਤੇ ਰੂਲਜ਼, 1971 ਅਤੇ ਫਰਟੀਲਾਈਜ਼ਰ (ਕੰਟਰੋਲ) ਆਰਡਰ, 1985 ਅਤੇ ਜਰੂਰੀ ਵਸਤਾਂ ਐਕਟ, 1955 ਤਹਿਤ ਲਾਇਸੰਸ ਰੱਦ ਕਰਨ ਲਈ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਨ੍ਹਾਂ ਸੈਂਪਲਾਂ ਦੀ ਰਿਪੋਰਟ ਹਾਲੇ ਬਾਕੀ ਹੈ, ਉਨ੍ਹਾਂ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਭਰ ਵਿੱਚ ਨਿਯਮਿਤ ਨਿਰੀਖਣ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ ਹਨ। ਕਿਸੇ ਵੀ ਕਾਰਵਾਈ ਤੋਂ ਪਹਿਲਾਂ ਪੁਖ਼ਤਾ ਜਾਣਕਾਰੀ, ਰਿਕਾਰਡ ਦੀ ਜਾਂਚ ਅਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਈ ਜਾਂਦੀ ਹੈ ਅਤੇ ਇਨ੍ਹਾਂ ਚੈਕਿੰਗਾਂ ਨੂੰ ਕਰਨ ਤੋਂ ਪਹਿਲਾਂ ਸਾਰੀ ਜਾਣਕਾਰੀ ਇਕੱਠੀ ਕਰ ਲਈ ਗਈ ਸੀ ਅਤੇ ਇਹ ਪ੍ਰਕਿਰਿਆ ਕਾਫੀ ਦਿਨ ਪਹਿਲਾਂ ਤੋਂ ਸ਼ੁਰੂ ਕਰ ਦਿੱਤੀ ਗਈ ਸੀ ਤਾਂ ਜੋ ਪੁਖਤਾ ਸਬੂਤ ਇਕੱਠੇ ਕਰ ਲਏ ਜਾਣ ਅਤੇ ਚੈਕਿੰਗ ਵਿੱਚ ਸਫਲਤਾ ਪ੍ਰਾਪਤ ਹੋ ਸਕੇ। ਉਨਾਂ ਕਿਹਾ ਕਿ ਕਿਸਾਨਾਂ ਨਾਲ ਧੋਖਾਧੜੀ ਕਰਨ ਵਾਲਿਆਂ ਅਤੇ ਗੈਰ ਮਿਆਰੀ ਖੇਤੀ ਆਦਾਨਾਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀਜ, ਖਾਦ ਅਤੇ ਕੀਟਨਾਸ਼ਕ ਸਿਰਫ਼ ਲਾਇਸੈਂਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦਣ, ਹਰ ਖਰੀਦ ਦਾ ਪੱਕਾ ਬਿੱਲ ਜ਼ਰੂਰ ਲੈਣ ਅਤੇ ਕਿਸੇ ਵੀ ਸ਼ੱਕੀ  ਗਤੀਵਿਧੀ ਦੀ ਜਾਣਕਾਰੀ ਤੁਰੰਤ ਵਿਭਾਗ ਨੂੰ ਦੇਣ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ