Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਾਨ ਸਰਕਾਰ ਵਲੋਂ ਨਿਰਮਾਣ ਕਾਰਜਾਂ ਦੀ ਚੱਲੀ ਹਨੇਰੀ : ਹਰਪਾਲ ਜੁਨੇਜਾ

July 08, 2026 06:33 PM
Rozana Sehaj times
 

ਪਟਿਆਲਾ  : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ, ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਨਾਭਾ ਰੋਡ ਸਥਿਤ ਪੀ.ਆਰ.ਟੀ.ਸੀ. ਦਫ਼ਤਰ ਦੇ ਬਾਹਰ ਬਣ ਰਹੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਡਵੋਕੇਟ ਹਰਪਾਲ ਜੁਨੇਜਾ ਨੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕੀਤਾ ਅਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਮਜ਼ਦੂਰਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਲੋਕ ਨਿਰਮਾਣ ਵਿਭਾਗ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਸਮੇਤ ਜ਼ਿਲਾ ਮੀਡੀਆ ਇੰਚਾਰਜ਼ ਰਵਿੰਦਰਪਾਲ ਸਿੰਘ (ਪ੍ਰਿੰਸ ਲਾਂਬਾ), ਰਾਹੁਲ ਮਹਿਤਾ, ਦਰਵੇਸ਼ ਗੋਇਲ, ਤਰਵਿੰਦਰ ਬੇਦੀ, ਬਿੰਦਰ ਨਿੱਕੂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਵੀ ਮੌਜੂਦ ਸਨ, ਜਿਨ੍ਹਾਂ ਨੇ ਸੜਕ ਨਿਰਮਾਣ ਦੇ ਇਸ ਵਿਕਾਸ ਕਾਰਜ 'ਤੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੀ ਭਰਪੂਰ ਸਰਾਹਣਾ ਕੀਤੀ ਅਤੇ ਇਸ ਲੋਕ-ਪੱਖੀ ਅਤੇ ਵਿਕਾਸਮੁਖੀ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੜਕ ਬਣਨ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਆਵਾਜਾਈ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਬਣੇਗੀ।
ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਭਾ ਰੋਡ 'ਤੇ ਬਣ ਰਹੀ ਇਹ ਸੜਕ ਨਾ ਸਿਰਫ਼ ਆਵਾਜਾਈ ਨੂੰ ਬਿਹਤਰ ਬਣਾਏਗੀ, ਸਗੋਂ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਪ੍ਰਦਾਨ ਕਰੇਗੀ।
ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਮੈਦਾਨ ਵਿੱਚ ਰਹਿਣਗੇ ਅਤੇ ਪੰਜਾਬ ਸਰਕਾਰ ਦੇ ਜਨ-ਹਿਤੈਸ਼ੀ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਨਿਭਾਉਂਦੇ ਰਹਿਣਗੇ।

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ