Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਾਈ ਭਾਰਤ ਐਸ.ਏ.ਐਸ. ਨਗਰ ਵੱਲੋਂ 01 ਜੁਲਾਈ ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ

July 08, 2026 06:36 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
ਭਾਰਤ ਸਰਕਾਰ ਦੇ ਯੂਵਾ ਕਾਜ ਅਤੇ ਖੇਡ ਮੰਤਰਾਲੇ ਅਧੀਨ ਚੱਲ ਰਹੇ ਮਾਈ ਭਾਰਤ (MY Bharat) ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ 01 ਜੁਲਾਈ 2026 ਤੋਂ 15 ਅਗਸਤ 2026 ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜ ਕੇ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਸਿੱਖਿਆ ਸੰਸਥਾਵਾਂ, ਐਨ.ਐਸ.ਐਸ., ਐਨ.ਸੀ.ਸੀ., ਯੂਥ ਕਲੱਬਾਂ ਅਤੇ 15 ਤੋਂ 29 ਸਾਲ ਉਮਰ ਵਰਗ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਾਈ ਭਾਰਤ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਵਲੰਟੀਅਰਿੰਗ, ਹੁਨਰ ਵਿਕਾਸ, ਟ੍ਰੇਨਿੰਗ, ਕਮਿਊਨਿਟੀ ਸਰਵਿਸ, ਮੁਕਾਬਲਿਆਂ, ਯੂਥ ਕੈਂਪਾਂ ਅਤੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਦਾ ਲਾਭ ਪ੍ਰਾਪਤ ਕਰਨ।
ਮਾਈ ਭਾਰਤ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਮੁੱਖ ਧਾਰਾ ਨਾਲ ਜੋੜਨ ਲਈ ਇੱਕ ਮਜ਼ਬੂਤ ਮੰਚ ਹੈ। ਵੱਧ ਤੋਂ ਵੱਧ ਨੌਜਵਾਨਾਂ ਦੀ ਭਾਗੀਦਾਰੀ ਨਾਲ ਹੀ "ਵਿਕਸਿਤ ਭਾਰਤ @2047" ਦੇ ਸੰਕਲਪ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਡੀ ਭਾਰਤ ਐਸ.ਏ.ਐਸ. ਨਗਰ ਸਾਰੇ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕਰਦਾ ਹੈ। ਮਾਈ ਭਾਰਤ ਐਸ.ਏ.ਐਸ. ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਮੋਹਿਤ ਕੁਮਾਰ ਸੈਣੀ ਨੇ ਜ਼ਿਲ੍ਹੇ ਦੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮਾਈ ਭਾਰਤ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਰਾਸ਼ਟਰ ਨਿਰਮਾਣ ਦੀ ਇਸ ਇਤਿਹਾਸਕ ਪਹਿਲ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਹੀ ਸਾਲ 2047 ਤੱਕ "ਵਿਕਸਿਤ ਭਾਰਤ" ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਸਾਰੇ ਸਿੱਖਿਆ ਸੰਸਥਾਵਾਂ, ਸਕੂਲਾਂ, ਕਾਲਜਾਂ ਅਤੇ ਯੂਥ ਸੰਗਠਨਾਂ ਨੂੰ ਵੀ ਇਸ ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ