Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗੇ : ਅਰਵਿੰਦ ਖੰਨਾ

July 08, 2026 06:48 PM
Rozana Sehaj times
ਸੰਗਰੂਰ  : ਪੰਜਾਬ ਸਰਕਾਰ ਦੀਆਂ ਝੂਠੀਆਂ ਗਰੰਟੀਆਂ ਤੋਂ ਤੰਗ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲੱਗੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਬਾਲਦ ਖੁਰਦ ਵਿਖੇ ਰੱਖੀ ਪਬਲਿਕ ਮਿਲਣੀ ਦੌਰਾਨ ਕੀਤਾ। ਇਸ ਸਮੇਂ ਜਸਵਿੰਦਰ ਸਿੰਘ, ਪੰਚ ਨਿਰਮਲ ਸਿੰਘ ਅਤੇ ਸਾਬਕਾ ਪੰਚ ਸਿੰਦਰ ਕੌਰ ਆਪਣੇ ਸਾਥੀਆਂ ਅਤੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ੍ਰੀ ਅਰਵਿੰਦ ਖੰਨਾ ਨੇ ਸੰਬੋਧਿਨ ਕਰਦਿਆਂ ਕਿਹਾ ਕਿ ਮੈਂ ਤਮਾਮ ਸਾਥੀਆਂ ਦਾ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਤੇ ਨਿੱਘਾ ਸਵਾਗਤ ਕਰਦਾ ਹਾਂ ਅਤੇ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਕੇ ਆਪਣੀ ਜਵਾਨੀ ਨੂੰ ਬਰਬਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ਿਆਂ ਦਾ ਰੁਝਾਨ ਵੱਧਣ ਦਾ ਕਾਰਨ ਬੇਰੁਜ਼ਗਾਰੀ ਹੈ। ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹੀ ਹੈ, ਜਿਸ ਕਰਕੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਡੁੱਬਦੇ ਜਾ ਰਹੇ ਹਨ। ਸ੍ਰੀ ਅਰਵਿੰਦ ਖੰਨਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਓ ਅਸੀਂ ਸਾਰੇ ਇੱਕਜੁੱਟ ਹੋ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਬਰਕਾਰ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਦਈਏ ਤਾਂ ਜੋ ਪੰਜਾਬ ਦਾ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਦੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਾਧੂ ਮੌਕੇ ਦਿੱਤੇ ਜਾਣਗੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ