Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਰਕਾਰੀ ਸਿਹਤ ਸੰਸਥਾਵਾਂ 'ਚ ਚੱਲੀ ਸਫ਼ਾਈ ਮੁਹਿੰਮ ਤੰਦਰੁਸਤ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜਰੂਰੀ : ਡਾ. ਸੰਗੀਤਾ ਜੈਨ

July 08, 2026 06:55 PM
Rozana Sehaj times
ਮੋਹਾਲੀ : "ਸਾਫ਼- ਸੁਥਰੇ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਆਲੇ-ਦੁਆਲੇ ਸਫ਼ਾਈ ਰੱਖਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।" ਇਹ ਗੱਲ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਇਥੇ ਜਾਰੀ ਪ੍ਰੈੱਸ ਨੋਟ ਵਿਚ ਆਖੀ l ਉਨ੍ਹਾਂ ਦਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਆ ਜਿਹੀਆਂ ਬੀਮਾਰੀਆਂ ਦੀ ਰੋਕਥਾਮ ਹਿੱਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀਆਂ ਸਮੂਹ ਬਲਾਕ ਪੱਧਰੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਅੱਜ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ ਸਿਹਤ ਸੰਸਥਾਵਾਂ ਦੀਆਂ ਛੱਤਾਂ, ਇਮਾਰਤਾਂ ਦੇ ਆਲੇ-ਦੁਆਲੇ, ਪਾਣੀ ਦੀਆਂ ਟੈਂਕੀਆਂ, ਡਰੇਨਾਂ, ਕੂਲਰਾਂ ਅਤੇ ਹੋਰ ਅਜਿਹੇ ਸਥਾਨਾਂ ਦੀ ਸਫ਼ਾਈ ਕਰਵਾਈ ਗਈ, ਜਿੱਥੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਇਕੱਠਾ ਹੋ ਕੇ ਮੱਛਰ ਪੈਦਾ ਹੋਣ ਦੀ ਸੰਭਾਵਨਾ ਰਹਿੰਦੀ ਹੈ। ਸਫ਼ਾਈ ਦੌਰਾਨ ਸੁੱਕੇ ਪੱਤੇ, ਕੂੜਾ-ਕਰਕਟ ਅਤੇ ਬੇਲੋੜਾ ਸਮਾਨ ਵੀ ਹਟਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਸਿਹਤ ਸੰਸਥਾਵਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਸਫ਼ਾਈ ਨੂੰ ਨਿਯਮਤ ਤੌਰ 'ਤੇ ਯਕੀਨੀ ਬਣਾਇਆ ਜਾਵੇ ਤਾਕਿ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ। ਸਿਹਤ ਵਿਭਾਗ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੀ ਸਫ਼ਾਈ ਬਣਾਈ ਰੱਖਣ, ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ