Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਪਟਿਆਲਾ ਦੇ ਸਾਰੇ ਵੋਟਰ : ਡਾ. ਹਿਮਾਂਸ਼ੂ ਅਗਰਵਾਲ

July 08, 2026 07:04 PM
Rozana Sehaj times

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਦਾ ਵੋਟਰ ਵਜੋਂ ਦਰਜ ਹੋਣਾ ਅਤੇ ਵੋਟਰ ਸੂਚੀ ਦਾ ਸਹੀ ਤੇ ਅਪਡੇਟ ਹੋਣਾ ਬੇਹੱਦ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਵੀਜ਼ਨ/ਵਿਸ਼ੇਸ਼ ਗਹਿਰੀ ਸੁਧਾਈ) ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਬੂਥ ਲੈਵਲ ਅਫ਼ਸਰ (ਬੀਐਲਓਜ਼) ਘਰ-ਘਰ ਜਾ ਕੇ ਗਣਨਾ ਫਾਰਮ (ਇਨਿਊਮਰੇਸ਼ਨ ਫਾਰਮ) ਵੰਡਣ ਅਤੇ ਵੋਟਰਾਂ ਦੀ ਤਸਦੀਕ ਦਾ ਕੰਮ ਕਰ ਰਹੇ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖੇ ਜਾਣ ਤਾਂ ਜੋ ਮੌਕੇ ’ਤੇ ਫਾਰਮ ਭਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹਰ ਵੋਟਰ ਦੀ ਇੱਕ-ਇੱਕ ਵੋਟ ਕੀਮਤੀ ਹੈ ਅਤੇ ਹਰ ਨਾਗਰਿਕ ਦਾ ਛੋਟਾ ਜਿਹਾ ਸਹਿਯੋਗ ਵੀ ਜ਼ਿਲ੍ਹਾ ਪਟਿਆਲਾ ਦੀ ਵੋਟਰ ਸੂਚੀ ਨੂੰ 100 ਫ਼ੀਸਦੀ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ। ਉਨ੍ਹਾਂ ਸਮੂਹ ਵੋਟਰਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਂਦੇ ਹੋਏ ਐਸ.ਆਈ.ਆਰ. ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ