Sunday, October 11, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸਿੱਖਿਅਤ ਅਧਿਆਪਕ ਅੱਗੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਵੀ ਸਿਖਾਉਣ ਜੀਵਨ ਬਚਾਉਣ ਦਾ ਹੁਨਰ : ਡੀਸੀ

July 08, 2026 07:06 PM
Rozana Sehaj times

ਪਟਿਆਲਾ : 
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਐਮਰਜੈਂਸੀ ਸਥਿਤੀ ਮੌਕੇ ਜ਼ਖਮੀ ਜਾਂ ਕਿਸੇ ਪੀੜਤ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ। ਡਿਪਟੀ ਕਮਿਸ਼ਨਰ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਚੇਤਨਾ ਪ੍ਰਾਜੈਕਟ ਤਹਿਤ ਨਿਵੇਕਲੀ ਪਹਿਲਕਦਮੀ ਕਰਦਿਆਂ ਸਕੂਲੀ ਅਧਿਆਪਕਾਂ ਲਈ ਸ਼ੁਰੂ ਕੀਤੇ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਪ੍ਰੋਗਰਾਮ ‘ਚ ਟ੍ਰੇਨਿੰਗ ਲੈਣ ਵਾਲੇ ਅਧਿਆਪਕਾਂ ਦੀ ਹੌਂਸਲਾ ਅਫਜਾਈ ਕਰ ਰਹੇ ਸਨ।
ਅੱਜ ਇੱਥੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਪਹਿਲੇ ਬੈਚ ਵਿੱਚ ਟ੍ਰੇਨਿੰਗ ਲੈਣ ਵਾਲੇ ਅਧਿਆਪਕਾਂ ਨੂੰ ਔਖੇ ਸਮੇਂ ਲੋਕਾਂ ਦੀ ਜਾਨ ਬਚਾਉਣ ਵਾਲੀ ਇਹ ਚਿੰਗਾੜੀ ਬੁਝਣ ਨਾ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਢਲੀ ਸਹਾਇਤਾ ਅਤੇ ਸਿਵਲ ਡਿਫੈਂਸ ਦਾ ਮੁੱਢਲਾ ਗਿਆਨ ਕੀਮਤੀ ਜਾਨਾਂ ਬਚਾ ਸਕਦਾ ਹੈ ਅਤੇ ਹਰੇਕ ਨਾਗਰਿਕ ਨੂੰ ਇਨ੍ਹਾਂ ਜ਼ਰੂਰੀ ਜੀਵਨ ਬਚਾਉਣ ਵਾਲੇ ਹੁਨਰਾਂ ਨਾਲ ਲੈਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਨੂੰ ਸਿਖਲਾਈ ਲੈਣ ਲਈ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਵਿੱਚ ਐਮਰਜੈਂਸੀ ਪ੍ਰਤੀਕਿਰਿਆ, ਆਫ਼ਤ ਦੀ ਤਿਆਰੀ ਅਤੇ ਮੁੱਢਲੀ ਸਹਾਇਤਾ ਬਾਰੇ ਜਾਗਰੂਕਤਾ ਪੈਦਾ ਕਰਨ ਨਾਲ ਇੱਕ ਸੁਰੱਖਿਅਤ ਸਮਾਜ ਸਿਰਜਣ ਵਿੱਚ ਮਦਦ ਮਿਲੇਗੀ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਪੜਾਅਵਾਰ ਜ਼ਿਲ੍ਹੇ ਭਰ ਦੇ ਲਗਭਗ 190 ਅਧਿਆਪਕਾਂ ਨੂੰ ਸਿਵਲ ਡਿਫੈਂਸ ਅਤੇ ਮੁੱਢਲੀ ਸਹਾਇਤਾ ਦੇ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ।
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ