ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸਰਕਾਰੀ ਮਲਕੀਅਤ ਅਤੇ ਪ੍ਰਬੰਧਨ ਅਧੀਨ ਬਣਨ ਵਾਲੇ ਇਸ ਆਸ਼ਰਮ ਲਈ ਗਮਾਡਾ ਵੱਲੋਂ ਸੈਕਟਰ-78 ਵਿਖੇ 2.92 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਹ ਆਸ਼ਰਮ ਉਨ੍ਹਾਂ ਲਈ ਇੱਕ ਮਜ਼ਬੂਤ ਸਹਾਰਾ ਬਣੇਗਾ।" ਕੰਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਐਸਟੇਟ ਅਫਸਰ (ਪਲਾਟਸ), ਗਮਾਡਾ, ਪੂਡਾ ਭਵਨ, ਮੋਹਾਲੀ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਲਾਗੂ ਨਿਯਮਾਂ ਅਨੁਸਾਰ ਉਕਤ ਸਾਈਟ ਦਾ ਭੌਤਿਕ ਕਬਜ਼ਾ (Physical Possession) ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਨੂੰ ਸੌਂਪਣ ਲਈ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਨਿਰਮਾਣ ਕਾਰਜ ਤੁਰੰਤ ਸ਼ੁਰੂ ਕੀਤਾ ਜਾ ਸਕੇ।