Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਜਾਇਦਾਦ ਦੇ ਆਪਸੀ ਵਿਵਾਦ ਦੇ ਚਲਦਿਆਂ ਅੱਧੀ ਰਾਤ ਨੂੰ ਜ਼ਿੰਦਰੇ ਵੱਢ ਕੇ ਆਪਣੇ ਜ਼ਿੰਦਰੇ ਲਗਾਏ

July 08, 2026 08:17 PM
Rozana Sehaj times
ਖਨੌਰੀ : ਸਥਾਨਕ ਸ਼ਹਿਰ ਦੇ ਮੇਨ ਰੋਡ 'ਤੇ ਸਥਿਤ ਸੂਦ ਸਾਈਕਲ ਵਾਲਿਆਂ ਦੀ ਦੁਕਾਨ 'ਤੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਟਰ ਨਾਲ ਜਿੰਦੇ ਕੱਟ ਕੇ ਨਵੇਂ ਜਿੰਦੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਧਿਰ ਨੇ ਇਸ ਨੂੰ ਦੁਕਾਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਾਰ ਦਿੰਦਿਆਂ ਗੌਰਵ ਸੂਦ ਅਤੇ ਉਸ ਨਾਲ ਆਏ 10-15 ਵਿਅਕਤੀਆਂ 'ਤੇ ਦੋਸ਼ ਲਗਾਏ ਹਨ। ਰਮੇਸ਼ ਚੰਦ ਪੁੱਤਰ ਟੇਕ ਚੰਦ ਅਤੇ ਅੰਜਲੀ ਸੂਦ ਪਤਨੀ ਡਿੰਪਲ ਸੂਦ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਕੁਝ ਵਿਅਕਤੀਆਂ ਨੇ ਦੁਕਾਨ ਦੇ ਜਿੰਦੇ ਕਟਰ ਨਾਲ ਤੋੜ ਕੇ ਆਪਣੇ ਨਵੇਂ ਜਿੰਦੇ ਲਗਾ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਮਾਮਲਾ ਮੂਨਕ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਇਸ ਸਬੰਧੀ ਐਸਐਸਪੀ ਸੰਗਰੂਰ ਨੂੰ ਵੀ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੌਰਵ ਸੂਦ ਨਾ ਤਾਂ ਅਦਾਲਤ ਵਿੱਚ ਪੇਸ਼ ਹੁੰਦਾ ਹੈ ਅਤੇ ਨਾ ਹੀ ਪੁਲਿਸ ਵੱਲੋਂ ਬੁਲਾਉਣ 'ਤੇ ਆਉਂਦਾ ਹੈ। ਇਸ ਮਾਮਲੇ ਸਬੰਧੀ ਗੁਆਂਢੀ ਸੰਦੀਪ ਕੁਮਾਰ ਨੇ ਵੀ ਦੋਸ਼ ਲਾਇਆ ਕਿ ਮੋਨੂੰ ਸੂਦ ਨੇ ਉਸ ਨਾਲ 30 ਲੱਖ ਰੁਪਏ ਦੀ ਠੱਗੀ ਕੀਤੀ ਸੀ ਅਤੇ ਹੁਣ ਉਹ ਆਪਣੇ ਜੀਜੇ ਗੌਰਵ ਸੂਦ ਕੋਲ ਲੁਧਿਆਣਾ ਰਹਿ ਰਿਹਾ ਹੈ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਹੋਰ ਕਈ ਲੋਕ ਵੀ ਇਨ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਵਾਰਡ ਨੰਬਰ 4 ਦੇ ਕੌਂਸਲਰ ਅੰਕੁਰ ਸਿੰਗਲਾ ਨੇ ਦੱਸਿਆ ਕਿ ਰਾਤ ਕਰੀਬ 2 ਤੋਂ ਢਾਈ ਵਜੇ ਦਰਮਿਆਨ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਇਲਾਕੇ ਵਿੱਚ ਕਟਰ ਨਾਲ ਜਿੰਦੇ ਕੱਟੇ ਜਾ ਰਹੇ ਹਨ। ਇਸ 'ਤੇ ਮੁਹੱਲੇ ਦੇ ਲੋਕ ਇਕੱਠੇ ਹੋ ਕੇ ਮੌਕੇ 'ਤੇ ਪਹੁੰਚੇ ਤਾਂ ਸ਼ੱਕੀ ਵਿਅਕਤੀ ਗੱਡੀ ਲੈ ਕੇ ਫਰਾਰ ਹੋ ਗਏ। ਸਵੇਰੇ ਜਦੋਂ ਦੁਕਾਨ ਦੇ ਜਿੰਦੇ ਬਦਲੇ ਹੋਏ ਮਿਲੇ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਇਹ ਘਟਨਾ ਆਪਸੀ ਜਾਇਦਾਦੀ ਵਿਵਾਦ ਨਾਲ ਜੁੜੀ ਹੋ ਸਕਦੀ ਹੈ। ਜਦੋਂ ਇਸ ਸਬੰਧੀ ਦੂਜੀ ਧਿਰ ਗੌਰਵ ਸੂਦ ਨਾਲ ਫੋਨ ਤੇ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਇਹ ਦੁਕਾਨ ਮੇਰੀ ਹੈ ਜਿਸ ਦਾ ਕਾਬਜ ਮੈ ਹਾਂ ਕੋਰਟ ਵੱਲੋਂ ਮੇਰੇ ਹੱਕ ਵਿੱਚ ਸਟੇਅ  ਹੈ ਉਹਨੇ ਕਿਹਾ ਕਿ ਤਿੰਨ ਭਰਾਵਾਂ ਦੇ ਨਾਮ ਜਗਹਾ ਸੀ  ਤੇ ਇੱਕ ਹੋਰ ਵਿਅਕਤੀ ਦੇ ਨਾਮ ਸੀ ਚਾਰਾਂ ਵਿਅਕਤੀਆਂ ਵੱਲੋਂ ਮੇਰੇ ਨਾਮ ਪਰ ਬਿਆਨਾ ਹੈ
 
 
 
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ