ਮੋਰਿੰਡਾ : ਨਗਰ ਕੋਂਸਲ ਮੋਰਿੰਡਾ ਦੇ ਚੁਣੇ ਗਏ ਕੋਂਸਲਰਾਂ ਵਿੱਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਅੱਜ ਰੱਖੀ ਗਈ ਮੀਟਿੰਗ ਚੋਣ ਕਨਵੀਨਰ- ਕਮ-ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਮੋਰਿੰਡਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਮੁਅੱਤਲ ਕਰ ਦਿੱਤੀ ਗਈ।ਪ੍ਰਾਪਤ ਜਾਣਕਾਰੀ ਅਨੁਸਾਰ 'ਪੰਜਾਬ ਮਿਊਂਸਪਲ (ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ) ਇਲੈਕਸ਼ਨ ਰੂਲਜ਼ 1994' ਦੇ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ, 08 ਜੁਲਾਈ ਨੂੰ ਸਵੇਰੇ 11 ਵਜੇ ਨਗਰ ਕੋਂਸਲ ਮੋਰਿੰਡਾ ਵਿਖੇ ਮੀਟਿੰਗ ਰੱਖੀ ਗਈ ਸੀ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸ਼ਹਿ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਣਬੁੱਝ ਕੇ ਇਹ ਮੀਟਿੰਗ ਮੁਲਤਵੀ ਕੀਤੀ ਹੈ ਕਿਉਂਕਿ ਨਗਰ ਕੌਂਸਲ ਮੋਰਿੰਡਾ ਦੇ ਕੁੱਲ 15 ਕੌਂਸਲਰਾਂ ਵਿੱਚੋਂ 12 ਕੌਸਲਰ ਕਾਂਗਰਸ ਨਾਲ ਸੰਬੰਧਿਤ ਹਨ। ਹਲਕਾ ਵਿਧਾਇਕ ਗਲਤ ਹੱਥਕੰਡੇ ਅਪਣਾ ਕੇ ਆਪ ਦਾ ਪ੍ਰਧਾਨ ਬਣਾਉਣਾ ਚਾਹੁੰਦੇ ਹਨ ਜੋ ਕੇ ਕਦੇ ਸੰਭਵ ਨਹੀਂ ਹੋ ਸਕਦਾ। ਆਮ ਆਦਮੀ ਪਾਰਟੀ ਤਾਂ ਨਗਰ ਕੌਂਸਲ ਚੋਣਾਂ ਵਿੱਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਆਮ ਆਦਮੀ ਪਾਰਟੀ ਦੇ ਵਿਧਾਇਕ ਪਹਿਲਾਂ ਸ੍ਰੀ ਚਮਕੌਰ ਸਾਹਿਬ ਵਿਖੇ ਕਾਂਗਰਸੀ ਕੌਂਸਲਰਾਂ ਨੂੰ ਪੁਲਿਸ ਪ੍ਰਸ਼ਾਸਨ ਦੁਆਰਾ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਹੁਣ ਮੋਰਿੰਡਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਾਂਗਰਸੀ ਕੌਂਸਲਰਾਂ ਨੂੰ ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਪਰੰਤੂ ਸਾਰੇ ਕੌਂਸਲਰ ਕਾਂਗਰਸ ਪਾਰਟੀ ਦੇ ਨਾਲ ਖੜੇ ਹਨ ਇਸ ਮੌਕੇ ਪਨ ਗਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ ਜਿਲਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ ਅਤੇ ਨਰਿੰਦਰ ਸਿੰਘ ਮਾਵੀ, ਕਾਂਗਰਸ ਆਗੂ ਹਰਮਿੰਦਰ ਸਿੰਘ ਲੱਕੀ, ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ, ਠੇਕੇਦਾਰ ਬਲਵੀਰ ਸਿੰਘ ਲਾਲਾ, ਗੁਰੂ ਸ਼ੇਰ ਗਿੱਲ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਨੰਬਰਦਾਰ ਰੁਪਿੰਦਰ ਸਿੰਘ ਭੀਚਰਾ ਆਦਿ ਹਾਜ਼ਰ ਸਨ
ਨੋਟ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ