ਮੋਗਾ : ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਮਿਊਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵਿੱਚ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ। ਮਿਊਸੀਪਲ ਕਾਮਿਆਂ ਦੀਆਂ ਕਾਫੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸਫਾਈ ਸੇਵਕ ਯੂਨੀਅਨ ਪੰਜਾਬ ਨੇ ਪਿਛਲੇ ਮਹੀਨੇ 6 ਮਈ ਤੋਂ ਅਣਮਿਥੇ ਸਮੇਂ ਦੀ ਹੜਤਾਲ ਕਰਨ ਦਾ ਫੈਸਲਾ ਲਿਆ ਜੋ 21 ਮਈ ਨੂੰ ਸਥਾਨਕ ਸਰਕਾਰ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਹੋਈ। ਜਿਸ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੂੰ ਸਰਕਾਰ ਨੇ ਇਹ ਭਰੋਸਾ ਦਿੱਤਾ ਕਿ ਜਿੰਨਾ ਵੀ ਆਊਟਸੋਰਸ ਕਾਮਾ ਹੈ ਉਹਨੂੰ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ ਅਤੇ ਜਿੰਨਾ ਵੀ ਕਟਰੈਕਟ ਤੇ ਕਾਮਾ ਹੈ ਉਹਨਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਸਾਨੂੰ ਚੋਣ ਜਾਬਤਾ ਖਤਮ ਹੋਣ ਤੱਕ ਦਾ ਸਮਾਂ ਦਿੱਤਾ ਜਾਵੇ ਯੂਨੀਅਨ ਦੇ ਨੁਮਾਇੰਦਿਆਂ ਨੇ ਉਨਾਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਲੇਕਿਨ ਚੋਣ ਜਾਬਤਾ ਖਤਮ ਹੋਣ ਤੋਂ ਬਾਅਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਦੇਖਾ ਕੀਤਾ ਗਿਆ। ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ 24 ਜੂਨ ਨੂੰ ਇੱਕ ਮਹਾਂ ਰੋਸ਼ ਰੈਲੀ ਕੀਤੀ ਗਈ ਇਸ ਰੈਲੀ ਦੇ ਵਿੱਚ ਫੈਸਲਾ ਲਿੱਤਾ ਗਿਆ ਦੋ ਜੁਲਾਈ ਨੂੰ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਣ ਵਾਲੀ ਮੀਟਿੰਗ ਦੇ ਵਿੱਚ ਜੇਕਰ ਕੋਈ ਵੀ ਮੁਲਾਜ਼ਮਾਂ ਹੱਕੀ ਫੈਸਲਾ ਨਾ ਹੋਇਆ ਤਾਂ ਮਜਬੂਰਨ ਸਾਨੂੰ ਫਿਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨੀ ਪਵੇਗੀ ਦੋ ਜੁਲਾਈ ਨੂੰ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਦੇ ਵਿੱਚ ਕੋਈ ਵੀ ਫੈਸਲਾ ਮੁਲਾਜ਼ਮਾਂ ਦੇ ਹੱਕ ਵਿੱਚ ਨਹੀਂ ਲਿਆ ਗਿਆ ਇਸ ਲਈ ਸਫਾਈ ਸੇਵਕ ਯੂਨੀਅਨ ਪੰਜਾਬ ਅਤੇ ਐਕਸ਼ਨ ਕਮੇਟੀ ਪੰਜਾਬ ਨੇ ਇਹ ਫੈਸਲਾ ਲਿਆ 8 ਜੁਲਾਈ ਤੋਂ ਅਣਮਿਥੇ ਸਮੇਂ ਦੀ ਪੂਰੇ ਪੰਜਾਬ ਭਰ ਵਿੱਚ ਕੰਮ ਛੋੜ ਹੜਤਾਲ ਕੀਤੀ ਜਾਵੇਗੀ ਅੱਜ ਨਗਰ ਨਿਗਮ ਮੋਗਾ ਵਿਖੇ ਸਮੂਹ ਮਿਊਨਸੀਪਲ ਕਰਮਚਾਰੀਆਂ ਨੇ ਹੜਤਾਲ ਕੀਤੀ ਇਸ ਮੌਕੇ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਨੇ ਵੀ ਇਸ ਹੜਤਾਲ ਨੂੰ ਸਮਰਥਨ ਦਿੱਤਾ