Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਘਰਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੀ.ਐਨ.ਜੀ. ਕੁਨੈਕਸ਼ਨ ਲੈਣ ਦੀ ਅਪੀਲ

July 08, 2026 08:38 PM
Rozana Sehaj times

 

ਅੰਮ੍ਰਿਤਸਰ : ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਨੇ ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਜਿੱਥੇ ਅਧਿਕਾਰਤ ਏਜੰਸੀ ਵੱਲੋਂ ਪਾਈਪਡ ਨੈਚੁਰਲ ਗੈਸ (ਪੀ.ਐੱਨ.ਜੀ.) ਦੀ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ ਜਾਂ ਜਿੱਥੇ ਘਰੇਲੂ ਪੀ.ਐਨ.ਜੀ. ਕੁਨੈਕਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਉਪਲਬਧ ਹੈ, ਉਹ ਨਿਰਧਾਰਿਤ ਸਮੇਂ ਦੇ ਅੰਦਰ ਪੀ.ਐਨ.ਜੀ. ਕੁਨੈਕਸ਼ਨ ਜ਼ਰੂਰ ਪ੍ਰਾਪਤ ਕਰਨ। ਇਹ ਹਦਾਇਤ ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀਆਂ ਹਦਾਇਤਾਂ ਅਤੇ ਸਬੰਧਤ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਜਨਤਕ ਨੋਟਿਸ ਅਨੁਸਾਰ, ਸਬੰਧਤ ਇਲਾਕਿਆਂ ਵਿੱਚ ਰਹਿੰਦੇ ਸਾਰੇ ਯੋਗ ਘਰਾਂ ਨੂੰ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ ਅਧਿਕਾਰਤ ਏਜੰਸੀ ਤੋਂ ਘਰੇਲੂ ਪੀ.ਐਨ.ਜੀ. ਕੁਨੈਕਸ਼ਨ ਲਈ ਅਰਜ਼ੀ ਦੇ ਕੇ ਕੁਨੈਕਸ਼ਨ ਲੈਣਾ ਲਾਜ਼ਮੀ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ, ਆਈ.ਏ.ਐੱਸ. ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਿਤ ਤਿੰਨ ਮਹੀਨਿਆਂ ਦੀ ਮਿਆਦ ਪੂਰੀ ਹੋਣ ਉਪਰੰਤ ਅਜਿਹੇ ਘਰਾਂ ਨੂੰ ਐੱਲ.ਪੀ.ਜੀ. ਸਿਲੰਡਰਾਂ ਦੀ ਸਪਲਾਈ ਲਾਗੂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੰਦ ਕੀਤੀ ਜਾ ਸਕਦੀ ਹੈ। ਇਸ ਲਈ ਸਬੰਧਤ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਲ.ਪੀ.ਜੀ. ਤੋਂ ਪੀ.ਐਨ.ਜੀ. ਵੱਲ ਤਬਦੀਲੀ ਦਾ ਉਦੇਸ਼ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਵਧੇਰੇ ਕੁਸ਼ਲ ਊਰਜਾ ਸਹੂਲਤ ਪ੍ਰਦਾਨ ਕਰਨਾ ਅਤੇ ਪਾਈਪਡ ਨੈਚੁਰਲ ਗੈਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੇ ਅੰਦਰ ਇਹ ਪ੍ਰਕਿਰਿਆ ਪੂਰੀ ਕਰਕੇ ਇਸ ਲੋਕ-ਹਿੱਤ ਪਹਿਲ ਵਿੱਚ ਸਹਿਯੋਗ ਦੇਣ। ਪੀ.ਐਨ.ਜੀ. ਕੁਨੈਕਸ਼ਨ ਸਬੰਧੀ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਲੋਕ ਅਧਿਕਾਰਤ ਪੀ.ਐਨ.ਜੀ. ਸੇਵਾ ਪ੍ਰਦਾਤਾ ਜਾਂ ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਨਾਲ ਦਫ਼ਤਰੀ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ