Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ 90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

July 08, 2026 08:42 PM
Rozana Sehaj times

ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਬੋਰਡ ਦੇ ਨਤੀਜਿਆਂ ਵਿੱਚ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਜੰਡਿਆਲਾ ਗੁਰੂ ਦੇ ਇੰਦਰ ਫਾਰਮ ਵਿਖੇ ਕਰਵਾਏ ਗਏ ਇਸ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਸਾਰੇ ਬੱਚੇ ਸਾਡੇ ਹਲਕੇ, ਸੂਬਾ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਲ 2022 ਵਿੱਚ ਜਦੋਂ ਉਹ ਵਿਧਾਇਕ ਅਤੇ ਕੈਬਨਿਟ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਜੰਡਿਆਲਾ ਗੁਰੂ ਹਲਕੇ ਦੇ ਸਾਰੇ 163 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਆਰੰਭੇ ਸਨ ਅਤੇ ਅੱਜ ਉਨ੍ਹਾਂ ਨੂੰ ਮਾਣ ਹੈ ਕਿ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਗਈ ਹੈ ਅਤੇ ਸਕੂਲਾਂ ਵਿੱਚ ਵਧੀਆ ਨਤੀਜੇ ਆ ਰਹੇ ਹਨ। ਲੋਕ ਨਿਰਮਾਣ ਮੰਤਰੀ ਸ, ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਲ 2022 ਵਿੱਚ ਉਨ੍ਹਾਂ ਨੇ ਇੱਕ ਸੁਪਨਾ ਲਿਆ ਸੀ ਕਿ ਆਪਣੇ ਹਲਕੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਵੇ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ 80 ਫੀਸਦੀ ਤੋਂ ਵੱਧ ਅੰਕਾਂ ਵਾਲੇ 175 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਲ 2024 ਵਿੱਚ 90 ਫੀਸਦੀ ਤੋਂ ਵੱਧ ਅੰਕਾਂ ਵਾਲੇ 250 ਵਿਦਿਆਰਥੀਆਂ ਨੂੰ, 2025 ਵਿੱਚ 452 ਵਿਦਿਆਰਥੀਆਂ ਅਤੇ ਇਸ ਸਾਲ 2026 ਵਿੱਚ 90 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 509 ਵਿਦਿਆਰਥੀਆਂ ਵੱਲੋਂ 20 ਵਿਦਿਆਰਥਣਾਂ ਕੇਵਲ ਜੰਡਿਆਲਾ ਗੁਰੂ ਦੇ ਸਕੂਲ ਆਫ਼ ਐਮੀਂਨੇਸ਼ਨ ਵਿੱਚੋਂ ਆਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਿਹਤਰ ਕਾਰਗੁਜ਼ਾਰੀ ਸਦਕਾ ਹਰ ਸਾਲ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਸਿੱਖਿਆ ਦੇ ਖੇਤਰ ਵਿੱਚ ਇਸ ਵੇਲੇ ਸਰਬੋਤਮ ਕਾਰਗੁਜ਼ਾਰੀ ਦਿਖਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆਂ ਕ੍ਰਾਂਤੀ ਤਹਿਤ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀ.ਜੀ.ਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਡਿਆਲਾ ਗੁਰੂ ਵਿਖੇ ਸਰਕਾਰੀ ਪਾਲੀਟੈਕਨਿਕ ਕਾਲਜ ਬਣਾਇਆ ਜਾ ਰਿਹਾ ਹੈ ਜੋ ਕਿ ਅਗਲੇ ਸਾਲ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਥੋਂ ਵੱਖ-ਵੱਖ ਟਰੇਡਾਂ ਦੇ ਨੌਜਵਾਨ ਤਕਨੀਕੀ ਸਿੱਖਿਆ ਹਾਸਲ ਕਰਕੇ ਆਪਣੇ ਪੈਰਾਂ `ਤੇ ਖੜ੍ਹੇ ਹੋ ਸਕਣ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਕੋਈ ਸਮਾਜ ਤੇ ਦੇਸ਼ ਉਨ੍ਹੀ ਦੇਰ ਵਿਕਾਸ ਨਹੀਂ ਕਰ ਸਕਦਾ ਜਦੋਂ ਤੱਕ ਉਸ ਦੇ ਨੌਜਵਾਨ ਸਿੱਖਿਅਤ ਨਾ ਹੋਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਪੱਖ ਤੋਂ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਮਿਹਨਤ ਨੂੰ ਜਾਰੀ ਰੱਖਣ ਅਤੇ ਇਸੇ ਮਿਹਨਤ ਤੇ ਲਗਨ ਨਾਲ ਉੱਚੇ ਮੁਕਾਮ ਹਾਸਲ ਕਰਨ। ਸਨਮਾਨ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਦਿਆਰਥੀਆਂ ਨਾਲ ਖੁੱਲ੍ਹੀ ਰਚਨਾਤਮਕ ਗੱਲਬਾਤ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਸਕੂਲਾਂ ਵਿੱਚ ਪੜ੍ਹਾਈ ਦੇ ਨਾਲ ਹੋਰ ਮਿਲ ਰਹੀਆਂ ਸਹੂਲਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਵਰਤਮਾਨ ਸਮੇਂ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੁੰਦਾ ਅਤੇ ਜੋ ਵਿਦਿਆਰਥੀ ਆਪਣੇ ਟੀਚੇ ਪ੍ਰਤੀ ਸਮਰਪਿਤ ਹੋ ਕੇ ਲਗਾਤਾਰ ਯਤਨ ਕਰਦੇ ਹਨ, ਉਹੀ ਭਵਿੱਖ ਵਿੱਚ ਉੱਚੇ ਮੁਕਾਮ ਹਾਸਲ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਕੀਤੀ ਗਈ ਮਿਹਨਤ ਹੀ ਕੱਲ੍ਹ ਦੀ ਸਫ਼ਲਤਾ ਦੀ ਨੀਂਹ ਬਣਦੀ ਹੈ, ਇਸ ਲਈ ਹਰ ਵਿਦਿਆਰਥੀ ਨੂੰ ਸਮੇਂ ਦੀ ਕਦਰ ਕਰਦਿਆਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਨਾਲ ਅੱਗੇ ਵਧਣਾ ਚਾਹੀਦਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਾਪਤੀ ਲਈ ਸਭ ਤੋਂ ਪਹਿਲਾਂ ਨਿਸ਼ਾਨਾ ਮਿੱਥਣਾ ਪੈਂਦਾ ਹੈ ਅਤੇ ਉਸ ਨਿਸ਼ਾਨੇ ਦੀ ਪੂਰਤੀ ਲਈ ਲਗਾਤਾਰ ਸਖਤ ਮਿਹਨਤ ਕਰਨੀਂ ਪੈਂਦੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਤੋਂ ਬਿਨ੍ਹਾਂ ਸਫਲਤਾ ਦਾ ਹੋਰ ਕੋਈ ਸ਼ਾਟ-ਕੱਟ ਨਹੀਂ ਹੈ। ਇਸ ਮੌਕੇ ਐੱਸ.ਐੱਸ.ਪੀ ਦਿਹਾਤੀ ਸ੍ਰੀ ਕੰਵਲਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਰੁਚੀ ਰੱਖਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿੱਥੇ ਸਾਡਾ ਸਰੀਰਕ ਵਿਕਾਸ ਹੁੰਦਾ ਹੈ ਉਥੇ ਅਸੀਂ ਮਾਨਸਿਕ ਤੌਰ `ਤੇ ਵੀ ਮਜ਼ਬੂਤ ਹੁੰਦੇ ਹਾਂ। ਇਸ ਮੌਕੇ ਸ਼੍ਰੀਮਤੀ ਸੁਹਿੰਦਰ ਕੌਰ, ਸ੍ਰੀਮਤੀ ਸੁਰਿੰਦਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ, ਸ੍ਰੀ ਰਜੇਸ਼ ਖੰਨਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ, ਚੇਅਰਮੈਨ ਛਨਾਖਾ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਜੁਗਰਾਜ ਸਿੰਘ ਹਲਕਾ ਕੋਆਰਡੀਨੇਟਰ ਜੰਡਿਆਲਾ ਗੁਰੂ, ਸੁਨੈਨਾ ਰੰਧਾਵਾ, ਸਰਪੰਚ ਗੁਰਮੁੱਖ ਸਿੰਘ, ਕੌਂਸਲਰ ਅਮਨਦੀਪ ਸਿੰਘ ਵਿਰਕ, ਰਾਜ ਕੁਮਾਰ ਮਲਹੋਤਰਾ, ਸਰਪੰਚ ਬਲਜਿੰਦਰ ਸਿੰਘ ਨੋਨੇ, ਨਵਜਿੰਦਰ ਸਿੰਘ ਜੰਡਿਆਲਾ, ਰਾਜਨ ਕੁਮਾਰ ਜ਼ਿਲ੍ਹਾ ਮੈਂਟਰ, ਅਮਰੀਕ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿੱਚ ਸਕੂਲ ਅਧਿਆਪਕ, ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ