ਮਾਲੇਰਕੋਟਲਾ : ਕੱਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਕਾਰਗੁਜ਼ਾਰੀ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ।ਇਸ ਮੌਕੇ ਉਹਨਾਂ ਸਾਰੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਪਾਰਟੀ ਲਈ ਕੀਤੇ ਜਾ ਰਹੇ ਕੰਮਾਂ ਦੀ ਕਾਰਗੁਜ਼ਾਰੀ ਦਾ ਤਫਸੀਲੀ ਜਾਇਜ਼ਾ ਲਿਆ। ਇਸ ਮੌਕੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਵਿੱਚੋਂ ਮਾਲੇਰਕੋਟਲਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦੀ ਕਾਰਗੁਜ਼ਾਰੀ, ਪਾਰਟੀ ਅਤੇ ਸੰਗਠਨ ਨੂੰ ਪਿੰਡ ਪੱਧਰ ਤੋਂ ਲੈਕੇ ਜ਼ਿਲ੍ਹਾ ਪੱਧਰ ਤੱਕ ਮਜਬੂਤ ਕਰਨ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ।ਇਸ ਮੌਕੇ ਭੂਪੇਸ਼ ਬਘੇਲ ਨੇ ਬੀਬਾ ਨਿਸ਼ਾਤ ਅਖ਼ਤਰ ਨੂੰ ਪੰਜਾਬ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੀ ਜ਼ਿਲ੍ਹਾ ਪ੍ਰਧਾਨ ਐਲਾਨਿਆ। ਇਸ ਮੌਕੇ ਸਮੁੱਚੀ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਮੁਬਾਰਕਬਾਦ ਦਿੱਤੀ।