ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਿੱਖ ਨੌਜਵਾਨਾਂ ਦੇ ਸਰੀਰਾਂ ਤੇ ਤੇ ਹੰਡਾਏ ਗਏ ਤਸ਼ੱਦਦ ਨੂੰ ਬਿਆਨ ਕਰਦੀ ਫਿਲਮ ਸਤਲੁਜ ਉੱਤੇ ਕੇਂਦਰ ਸਰਕਾਰ ਨੇ ਰੋਕ ਲਗਾ ਕੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ 1984 ਵਿੱਚ ਸਮੇਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਸਿੱਖਾਂ ਤੇ ਤਸ਼ੱਦਦ ਢਾਹ ਕੇ ਨਸਲਕੁਸ਼ੀ ਕੀਤੀ ਗਈ, ਉੱਥੇ ਹੀ ਇਸ ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ਼ ਨੂੰ ਸਾੜ ਦਿੱਤਾ ਗਿਆ ਤੇ ਇਸੇ ਸੱਚ ਨੂੰ ਬਿਆਨ ਕਰਦੀ ਸਤਲੁਜ ਫਿਲਮ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਬੀਤੇ ਸਮੇਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਸਰਕਾਰ ਵੱਲੋਂ ਸ਼ਹੀਦ ਕਰ ਦਿੱਤਾ ਗਿਆ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਵਲੋ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ। ਪ੍ਰੋਫੈਸਰ ਬਡੁੰਗਰ ਨੇ ਕਿਹਾ ਇਸੇ ਸੱਚਾਈ ਨੂੰ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ।