Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Delhi

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ ਨੂੰ: ਹਰਮੀਤ ਸਿੰਘ ਕਾਲਕਾ

July 08, 2026 08:53 PM
Rozana Sehaj times
 
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ, ਸੰਘਰਸ਼ ਅਤੇ  ਕੁਰਬਾਨੀ ਨੂੰ ਸਮਰਪਿਤ ਫ਼ਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ 10 ਜੁਲਾਈ 2026 ਨੂੰ ਸ਼ਾਮ 7:00 ਵਜੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਜੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾਵੇਗਾ। ਸਰਦਾਰ ਕਾਲਕਾ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਨੇ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦਾ ਸੰਘਰਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਸੱਚ ਅਤੇ ਨਿਆਂ ਦੀ ਰਾਹ 'ਤੇ ਚੱਲਣ ਦੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਕੇਵਲ ਇੱਕ ਸਿਨੇਮਾਈ ਪੇਸ਼ਕਸ਼ ਨਹੀਂ, ਸਗੋਂ ਇਤਿਹਾਸ ਦੇ ਉਸ ਇਤਿਹਾਸ ਨੂੰ ਰੂਬਰੂ ਕਰਵਾਉਣ ਦਾ ਯਤਨ ਹੈ, ਜਿਸ ਨੇ ਮਨੁੱਖੀ ਅਧਿਕਾਰਾਂ ਦੀ ਲੜਾਈ ਵਿੱਚ ਇੱਕ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦਿੱਲੀ ਅਤੇ ਆਸ-ਪਾਸ ਦੀਆਂ ਸਮੂਹ ਸੰਗਤਾਂ, ਨੌਜਵਾਨਾਂ, ਬੁੱਧੀਜੀਵੀਆਂ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਸੰਵੇਦਨਸ਼ੀਲ ਹਰ ਵਿਅਕਤੀ ਨੂੰ ਇਸ ਵਿਸ਼ੇਸ਼ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਓ ਆਪਾਂ ਸਾਰੇ ਰਲ ਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਅਦੁੱਤੀ ਸਾਹਸ, ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਮਹਾਨ ਸੰਘਰਸ਼ ਨੂੰ ਨਮਨ ਕਰੀਏ ਅਤੇ ਉਨ੍ਹਾਂ ਦੇ ਜੀਵਨ ਤੋਂ ਸੱਚ, ਨਿਆਂ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਪ੍ਰਾਪਤ ਕਰੀਏ।

Have something to say? Post your comment

More in Delhi

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ

ਸਿੱਖ ਭਾਈਚਾਰੇ ਅੰਦਰ ਭਾਰੀ ਰੋਸ : ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ