Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਨੌਰ ਹਲਕੇ ਵਿੱਚ 'ਆਪ' ਦਾ ਵੱਡਾ ਸਿਆਸੀ ਧਮਾਕਾ- ਵਿਰੋਧੀਆਂ ਨੂੰ ਕਰਾਰਾ ਝਟਕਾ

July 08, 2026 08:58 PM
Rozana Sehaj times
ਦੇਵੀਗੜ੍ਹ :  ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿੱਚ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਭੁਨਰਹੇੜੀ ਵਿਖੇ ਰਵਾਇਤੀ ਪਾਰਟੀਆਂ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਪ੍ਰਮੁੱਖ ਆਗੂ ਚੇਅਰਮੈਨ ਮਾਰਕੀਟ ਕਮੇਟੀ ਦੁਧਨ ਸਾਧਾਂ ਬਲਦੇਵ ਸਿੰਘ ਦੀ ਅਗਵਾਈ ਵਿੱਚ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਅਤੇ ਨੌਜਵਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀ ‘ਸਾਫ਼ ਨੀਅਤ, ਤੇਜ਼ ਵਿਕਾਸ’ ਵਾਲੀ ਸੋਚ 'ਤੇ ਪੂਰਨ ਵਿਸ਼ਵਾਸ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਭੁਨਰਹੇੜੀ ਖੇਤਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਪਰਿਵਾਰਾਂ ਦੇ ਜੁੜਨ ਨਾਲ ਹਲਕੇ ਅੰਦਰ ਵਿਰੋਧੀਆਂ ਦਾ ਵਜੂਦ ਬਿਲਕੁਲ ਖ਼ਤਮ ਹੋ ਚੁੱਕਾ ਹੈ। ਸ਼ਾਮਲ ਹੋਏ ਸਮੂਹ ਪਰਿਵਾਰਾਂ ਨੇ ਇੱਕਸੁਰ ਵਿੱਚ ਕਿਹਾ ਕਿ ਉਹ ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਇਲਾਕੇ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਬੇਹੱਦ ਖ਼ੁਸ਼ ਹੋ ਕੇ ਅੱਜ ‘ਆਪ’ ਪਰਿਵਾਰ ਦਾ ਹਿੱਸਾ ਬਣੇ ਹਨ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ