ਸਨੌਰ : ਸਨੌਰ ਦੇ ਸਾਬਕਾ ਚੇਅਰਮੈਨ ਅਤੇ ਬੈਂਕ ਫਿਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਓਹਨਾ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ, ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਾਜਨੀਤਿਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਨਿਰਮਲ ਸਿੰਘ ਭੱਟੀਆ ਨੇ ਸਨੌਰ ਹਲਕੇ ਨਾਲ ਸਬੰਧਤ ਲੋਕ ਮੁੱਦਿਆਂ, ਵਿਕਾਸ ਕਾਰਜਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਪੰਜਾਬ ਕਾਂਗਰਸ ਇੰਚਾਰਜ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਹਰ ਵਰਗ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਭੱਟੀਆ ਨੇ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਪੰਜਾਬ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤੀ ਨਾਲ ਜਿੱਤਣ ਵਿੱਚ ਕਾਮਯਾਬ ਰਹੇਗੀ। ਇਸ ਮੌਕੇ ਸਾਬਕਾ ਐਮ.ਐਲ.ਏ ਜੱਸੀ ਖੰਗੂੜਾ, ਐਡਵੋਕੇਟ ਨਵਜੋਤ ਸਿੰਘ ਭੱਟੀਆਂ, ਅਮਨਦੀਪ ਕੌਰ ਖੰਗੂੜਾ ਮੌਜੂਦ ਸਨ