ਸਮਾਣਾ : ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ, ਪ੍ਰਤਾਪ ਕਲੋਨੀ ਸਮਾਣਾ ਦੀ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਸੰਗਤ ਦੀ ਹਾਜ਼ਰੀ ਵਿੱਚ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਐਲਾਨ ਕੀਤਾ ਗਿਆ। ਚੋਣ ਅਨੁਸਾਰ ਜਰਨੈਲ ਸਿੰਘ ਸੰਧੂ ਨੂੰ ਪ੍ਰਧਾਨ, ਕੁਲਵੰਤ ਸਿੰਘ ਭੁੱਲਰ ਨੂੰ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ (ਏ.ਐਸ.ਆਈ.) ਨੂੰ ਜਨਰਲ ਸਕੱਤਰ, ਭੁਪਿੰਦਰ ਸਿੰਘ (ਸਾਬਕਾ ਮੈਨੇਜਰ, ਐਨ.ਆਈ.ਸੀ.) ਨੂੰ ਖਜ਼ਾਨਚੀ, ਕੈਪਟਨ ਲਖਵਿੰਦਰ ਸਿੰਘ ਵਿਰਕ ਨੂੰ ਮੁੱਖ ਸਲਾਹਕਾਰ ਅਤੇ ਲਾਭ ਸਿੰਘ ਸਿੱਧੂ (ਪੀ.ਐਸ.ਈ.ਬੀ.) ਨੂੰ ਸਲਾਹਕਾਰ ਚੁਣਿਆ ਗਿਆ। ਇਸ ਤੋਂ ਇਲਾਵਾ ਪਲਵਿੰਦਰ ਸਿੰਘ, ਰਾਜਵੀਰ ਸਿੰਘ (ਪੀ.ਪੀ.), ਰਜਿੰਦਰ ਸਿੰਘ (ਮਾਰਕੀਟ ਕਮੇਟੀ), ਸਤਿੰਦਰਪਾਲ ਸਿੰਘ ਮਿਹਰੋਕ, ਪਰਮਜੀਤ ਸਿੰਘ (ਏ.ਐਸ.ਆਈ.) ਅਤੇ ਬਲਵਿੰਦਰ ਸਿੰਘ ਵਿਰਕ ਨੂੰ ਸੀਨੀਅਰ ਮੈਂਬਰ ਵਜੋਂ ਚੁਣਿਆ ਗਿਆ। ਨਵੀਂ ਚੁਣੀ ਗਈ ਪ੍ਰਬੰਧਕ ਕਮੇਟੀ ਨੂੰ ਸੰਗਤ ਵੱਲੋਂ ਵਧਾਈ ਦਿੱਤੀ ਗਈ ਅਤੇ ਗੁਰੂ ਘਰ ਦੀ ਸੇਵਾ ਨੂੰ ਸਮਰਪਿਤ ਹੋ ਕੇ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦਾ ਵਿਸ਼ਵਾਸ ਪ੍ਰਗਟ ਕੀਤਾ ਗਿਆ।