Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ਸੈਸ਼ਨ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਅਰਜ਼ੀਆਂ ਸ਼ੁਰੂ

July 08, 2026 09:27 PM
Rozana Sehaj times

ਅੰਮ੍ਰਿਤਸਰ : ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਿਆ ਅਧੀਨ ਚਲ ਰਹੇ ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ (ਨੇੜੇ ਰਮਦਾਸ) ਅੰਮ੍ਰਿਤਸਰ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਜਮਾਤ ਛੇਵੀਂ  ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।  ਜਿਸ ਦੀ ਅੰਤਿਮ ਮਿਤੀ 31 ਜੁਲਾਈ 2026 ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਦਾਖਲਾ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01.05.2015 ਤੋਂ 31 ਜੁਲਾਈ 2017 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ । ਉਮੀਦਵਾਰ ਲਈ ਜਰੂਰੀ ਹੈ ਕਿ ਉਹ ਅੰਮ੍ਰਿਤਸਰ ਜਿਲ੍ਹੇ ਦੇ ਬਲਾਕ ਅਜਨਾਲਾ-1, ਅਜਨਾਲਾ-2, ਮਜੀਠਾ-1, ਮਜੀਠਾ-2, ਰਈਆ-1, ਰਈਆ-2 ਅਤੇ ਤਰਸਿੱਕਾ ਦੇ ਖੇਤਰ ਅਧੀਨ ਸਥਾਈ ਦਾ ਵਸਨੀਕ ਹੋਵੇ ਅਤੇ ਉਸਦਾ ਸਕੂਲ ਇਹਨਾ ਬਲਾਕਾ ਦੇ ਖੇਤਰ ਅਧੀਨ ਆਉਂਦਾ ਹੋਵੇ, ਸਿਰਫ਼ ਉੱਪਰ ਦਿੱਤੇ ਬਲਾਕਾ ਦੇ ਹੀ ਵਿਦਿਆਰਥੀ ਅਵਾਣ ਸਕੂਲ ਲਈ ਫਾਰਮ ਭਰ ਸਕਦੇ ਹਨ। ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2024-25 ਅਤੇ 2025-26 ਵਿਚ ਉੱਪਰ ਦਿੱਤੇ ਬਲਾਕਾ ਦੇ ਸਰਕਾਰੀ  ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2026-27 ਦੌਰਾਨ ਪ੍ਰੀਖਿਆਰਥੀ  ਸਿਰਫ਼ ਉੱਪਰ ਦਿੱਤੇ ਬਲਾਕਾਂ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ । ਛੇਵੀਂ ਜਮਾਤ ਵਿਚ ਦਾਖ਼ਲੇ ਲਈ ਪ੍ਰੀਖਿਆ ਮਿਤੀ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਹੋਵੇਗੀ । ਪ੍ਰਿੰਸੀਪਲ ਡਾ. ਹੇਮ ਰਾਜ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਇਕ ਸਰਵ-ਸ੍ਰੇਸ਼ਟ ਸੰਸਥਾ ਹੈ,ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਹ ਇਕ ਰਿਹਾਇਸ਼ੀ ਵਿਦਿਆਲਿਆ ਹੈ,ਜਿਸ ਵਿਚ ਵਿਦਿਆਰਥੀਆਂ ਦੇ ਰਹਿਣ-ਸਹਿਣ ਅਤੇ ਸਿੱਖਿਆ ਦੇ ਨਾਲ-ਨਾਲ ਖੇਡਾਂ,ਕੰਪਿਊਟਰ, ਗੀਤ ਸੰਗੀਤ ਆਦਿ ਦੀ ਵੀ ਸਿਖਲਾਈ ਦਿੱਤੀ ਜਾਂਦੀ ਹੈ। ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆਂ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ https://navodaya.gov.in & https://cbseitms.rcil.gov.in/nvs. ਵੈਬਸਾਇਟਾਂ ਤੇ ਪਹੁੰਚ ਕੀਤੀ ਜਾ ਸਕਦੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼