Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

July 08, 2026 09:31 PM
Rozana Sehaj times
ਚੰਡੀਗੜ੍ਹ : ਲੌਜਿਸਟਿਕਸ ਲਾਗਤਾਂ ਨੂੰ ਘਟਾਉਣ ਅਤੇ ਸੂਬੇ ਦੀ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਤਹਿਤ ਪੰਜਾਬ ਸਰਕਾਰ ਨੇ ਰਾਜ ਦੀ ਸਪਲਾਈ ਚੇਨ ਨੂੰ ਯੂਨੀਫਾਈਡ ਲੌਜਿਸਟਿਕਸ ਇੰਟਰਫੇਸ ਪਲੇਟਫਾਰਮ (ਯੂ.ਐਲ.ਆਈ.ਪੀ.) ਨਾਲ ਜੋੜਨ ਲਈ 'ਐਨ.ਆਈ.ਸੀ.ਡੀ.ਸੀ. ਲੌਜਿਸਟਿਕਸ ਡੇਟਾ ਸਰਵਿਸਿਜ਼ ਲਿਮਟਿਡ' (ਐਨਐਲਡੀਐਸਐਲ) ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।
ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਐਲ.ਡੀ.ਐਸ.ਐਲ. ਦੇ ਚੀਫ਼ ਐਗਜ਼ੀਕਿਊਟਿਵ ਸ੍ਰੀ ਤਾਕਾਯੁਕੀ ਕਾਨੋ ਵੱਲੋਂ ਇਸ ਸਮਝੌਤੇ 'ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਇੱਕ ਸਿੰਗਲ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਆਪਰੇਟਰਾਂ ਦਰਮਿਆਨ ਰੀਅਲ-ਟਾਈਮ ਡੇਟਾ ਸ਼ੇਅਰਿੰਗ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਕੁਸ਼ਲ ਲੌਜਿਸਟਿਕਸ ਈਕੋਸਿਸਟਮ ਉਦਯੋਗਿਕ ਵਿਕਾਸ ਲਈ ਇੱਕ ਮਹੱਤਵਪੂਰਨ ਸਾਧਨ ਹੈ। ਇਹ ਭਾਈਵਾਲੀ ਵਪਾਰਕ ਪ੍ਰਕਿਰਿਆਵਾਂ ਨੂੰ ਸਰਲ ਬਣਾਏਗੀ, ਰੀਅਲ-ਟਾਈਮ ਨਿਗਰਾਨੀ ਰਾਹੀਂ ਮਾਲ ਦੀ ਆਵਾਜਾਈ ਵਿੱਚ ਸੁਧਾਰ ਕਰੇਗੀ ਅਤੇ ਸਿੱਧੇ ਤੌਰ 'ਤੇ ਨਿਰਯਾਤਕਾਂ, ਐਮ.ਐਸ.ਐਮ.ਈਜ਼. ਅਤੇ ਟ੍ਰਾਂਸਪੋਰਟਰਾਂ ਨੂੰ ਲਾਭ ਪਹੁੰਚਾਏਗੀ। ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਾਉਣ ਵੱਲ ਇਸ ਪਹਿਲਕਦਮੀ ਨੂੰ ਇੱਕ ਪ੍ਰਮੁੱਖ ਕਦਮ ਦੱਸਦਿਆਂ, ਉਦਯੋਗ ਮੰਤਰੀ ਨੇ ਕਿਹਾ ਕਿ ਇਹ ਪਲੇਟਫਾਰਮ ਟਰਾਂਜੈਕਸ਼ਨ ਲਾਗਤਾਂ ਨੂੰ ਘਟਾਉਣ ਵਿੱਚ ਮਦਦ ਕਰੇਗਾ ਅਤੇ ਰਾਜ ਦੀ 'ਈਜ਼-ਆਫ-ਡੂਇੰਗ-ਬਿਜ਼ਨਸ' ਸਾਖ਼ ਨੂੰ ਹੋਰ ਮਜ਼ਬੂਤ ਕਰੇਗਾ।
ਉਦਯੋਗ ਮੰਤਰੀ ਨੇ ਕਿਹਾ ਕਿ ਯੂ.ਐਲ.ਆਈ.ਪੀ. ਇੰਟੀਗ੍ਰੇਸ਼ਨ ਨਾਲ ਸਰਕਾਰੀ ਵਿਭਾਗਾਂ, ਲੌਜਿਸਟਿਕਸ ਸੇਵਾ ਪ੍ਰਦਾਤਾਵਾਂ ਅਤੇ ਉਦਯੋਗ ਦੇ ਭਾਈਵਾਲਾਂ ਦਰਮਿਆਨ ਤਾਲਮੇਲ ਵਧਣ ਦੀ ਉਮੀਦ ਹੈ।ਇਸ ਤੋਂ ਇਲਾਵਾ ਇਸ ਨਾਲ ਸਪਲਾਈ ਚੇਨ ਦੀ ਵਿਜ਼ੀਬਿਲਟੀ ਵਿੱਚ ਸੁਧਾਰ ਹੋਵੇਗਾ, ਅਕੁਸ਼ਲਤਾਵਾਂ ਘਟਣਗੀਆਂ ਅਤੇ ਪੰਜਾਬ ਦੀ ਨਿਰਯਾਤ ਮੁਕਾਬਲੇਬਾਜ਼ੀ ਨੂੰ ਹੁਲਾਰਾ ਮਿਲੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਆਧੁਨਿਕ, ਪਾਰਦਰਸ਼ੀ ਅਤੇ ਨਿਵੇਸ਼ਕ-ਪੱਖੀ ਉਦਯੋਗਿਕ ਮਾਹੌਲ ਸਿਰਜਣ ਲਈ ਲਗਾਤਾਰ ਢੁਕਵੇਂ ਕਦਮ ਚੁੱਕ ਰਹੀ ਹੈ। ਐਨ.ਐਲ.ਡੀ.ਐਸ.ਐਲ. ਨਾਲ ਇਹ ਸਮਝੌਤਾ ਲੌਜਿਸਟਿਕਸ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਉਦਯੋਗ ਤੇ ਨਿਵੇਸ਼ਕਾਂ ਲਈ ਵਿਸ਼ਵ ਪੱਧਰੀ ਸਹਾਇਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਲੜੀਵਾਰ ਪਹਿਲਕਦਮੀਆਂ ਵਿੱਚ ਇੱਕ ਨਵਾਂ ਮੀਲਪੱਥਰ ਹੈ। ਇਸ ਭਾਈਵਾਲੀ ਨੂੰ ਸੂਬੇ ਦੇ ਤਕਨਾਲੋਜੀ-ਅਧਾਰਤ ਸ਼ਾਸਨ ਅਤੇ ਉਦਯੋਗ ਦੀ ਸਹੂਲਤ ਦੀ ਦਿਸ਼ਾ ਵਿੱਚ ਅਹਿਮ ਕਰਾਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਲੇਟਫਾਰਮ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੱਥ-ਅਧਾਰਤ ਯੋਜਨਾਬੰਦੀ ਘੜਨ ਵਿੱਚ ਸਹਾਇਤਾ ਦੇ ਨਾਲ-ਨਾਲ ਅਤੇ ਉੱਤਰੀ ਭਾਰਤ ਵਿੱਚ ਮਾਲ ਦੀ ਆਵਾਜਾਈ ‘ਚ ਆਉਣ ਵਾਲੀਆਂ ਮੁੱਖ ਰੁਕਾਵਟਾਂ ਦੀ ਪਛਾਣ ਕਰਨ ਵਿੱਚ ਮਦਦ ਕਰੇਗਾ। ਇਸ ਸਮਝੌਤੇ ਤੋਂ ਬਾਅਦ ਐਨਐਲਡੀਐਲਐਲ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਲਈ ਇੱਕ ਤਕਨੀਕੀ ਵਰਕਸ਼ਾਪ ਦਾ ਆਯੋਜਨ ਕੀਤਾ, ਜਿਸ ਵਿੱਚ ਤਿੰਨ ਪ੍ਰਮੁੱਖ ਹੱਲਾਂ ਬਾਰੇ ਪੇਸ਼ਕਾਰੀ ਦਿੱਤੀ ਗਈ- ਜਿਸ ਵਿੱਚ ਕੰਟੇਨਰ ਵਿਜ਼ੀਬਿਲਟੀ ਲਈ 'ਲੌਜਿਸਟਿਕਸ ਡੇਟਾ ਬੈਂਕ', ਰੀਅਲ-ਟਾਈਮ ਸ਼ਿਪਮੈਂਟ ਟਰੈਕਿੰਗ ਲਈ 'ਟਰੈਕ ਯੂਅਰ ਟ੍ਰਾਂਸਪੋਰਟ' ਅਤੇ ਫਲੀਟ ਐਂਡ ਫਰੇਟ ਪ੍ਰਬੰਧਨ ਲਈ 'ਟ੍ਰਾਂਸਪੋਰਟ ਮੈਨੇਜਮੈਂਟ ਸਿਸਟਮ' ਸ਼ਾਮਲ ਹੈ। 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ