Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

July 08, 2026 09:37 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ ਦੇ ਚਲ ਰਹੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਦੀ ਭਰਤੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਿਯੁਕਤ ਕੀਤੇ ਗਏ ਉਮੀਦਵਾਰਾਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪੀਣਯੋਗ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਆਵੇਗਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਪਾਰਦਰਸ਼ੀ ਢੰਗ ਨਾਲ ਭਰਤੀ ਪ੍ਰਕਿਰਿਆ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਜਿਸ ਤਹਿਤ ਹੁਣ ਤੱਕ ਮਾਨ ਸਰਕਾਰ ਨੇ ਨੌਜਵਾਨਾਂ ਨੂੰ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਦੀਆਂ ਨਿਯੁਕਤੀਆਂ ਸਮੇਤ ਸਾਲ 2022 ਤੋਂ ਹੁਣ ਤੱਕ ਵੱਖ-ਵੱਖ ਵਰਗਾਂ ਵਿੱਚ ਕੁੱਲ 520 ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਕੀਤੀਆਂ 468 ਨਿਯੁਕਤੀਆਂ ਵਿੱਚ 44 ਉਪ ਮੰਡਲ ਇੰਜੀਨੀਅਰ, 97 ਜੂਨੀਅਰ ਇੰਜੀਨੀਅਰ, 81 ਜੂਨੀਅਰ ਨਕਸ਼ਾ ਨਵੀਸ, 41 ਕਲਰਕ, 27 ਸਟੈਨੋਟਾਈਪਿਸਟ, 25 ਜੂਨੀਅਰ ਟੈਕਨੀਸ਼ੀਅਨ, 76 ਹੈਲਪਰ ਟੈਕਨੀਕਲ, 71 ਸੇਵਾਦਾਰ, 1 ਚੌਕੀਦਾਰ ਅਤੇ 5 ਸਫਾਈ ਸੇਵਕ ਸ਼ਾਮਲ ਹਨ। ਇਹ ਸਾਰੇ ਕਰਮਚਾਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵਿਭਾਗ ਦੀ ਪ੍ਰਗਤੀ ਅਤੇ ਲੋਕ ਸੇਵਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ