Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

July 08, 2026 09:40 PM
Rozana Sehaj times

ਚੰਡੀਗੜ੍ਹ : ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ। ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ 30 ਜੁਲਾਈ, 2026 ਤੱਕ 57,70,979 ਪਸ਼ੂ-ਧਨ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 16,49,598 ਪਸ਼ੂ-ਧਨ ਦਾ ਪਹਿਲਾਂ ਹੀ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਮਾਨਸੂਨ ਦੌਰਾਨ ਹੋਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਸ. ਖੁੱਡੀਆਂ ਨੇ ਕਿਹਾ, “ਸਮੇਂ ਸਿਰ ਟੀਕਾਕਰਨ ਬਰਸਾਤੀ ਮੌਸਮ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਘਾਤਕ ਲਾਗ ਨਾਲ ਨਜਿੱਠਣ ਲਈ ਸਭ ਤੋਂ ਪ੍ਰਭਾਵੀ ਹੱਲ ਹੈ। ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਦੇ ਧੁਰੇ ਦੀ ਰੱਖਿਆ ਲਈ ਸੁਹਿਰਦਤਾ ਨਾਲ ਵਚਨਬੱਧ ਹੈ।” ਉਨ੍ਹਾਂ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਨੇੜਲੀਆਂ ਸਰਕਾਰੀ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬੇ ਦੇ ਸਿਵਲ ਵੈਟਰਨਰੀ ਹਸਪਤਾਲਾਂ ਅਤੇ ਵੈਟਰਨਰੀ ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਰਾਹੀਂ ਚਲਾਈ ਜਾ ਰਹੀ ਹੈ, ਜਿੱਥੇ ਐਚ.ਐਸ. ਵੈਕਸੀਨ ਆਸਾਨੀ ਨਾਲ ਉਪਲਬਧ ਹੈ। ਵਿਭਾਗ ਨੇ ਕੋਲਡ-ਚੇਨ ਲਾਜਿਸਟਿਕਸ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਸ਼ੇਸ਼ ਰੈਪਿਡ-ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਖੇਤਰਾਂ ਦੇ ਨਾਲ-ਨਾਲ ਉੱਚ-ਜ਼ੋਖ਼ਮ ਵਾਲੇ ਅਤੇ ਹੜ੍ਹ-ਸੰਭਾਵੀ ਖੇਤਰਾਂ ਵਿੱਚ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਈ ਜਾ ਸਕੇ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ 30 ਜੁਲਾਈ, 2026 ਤੋਂ ਪਹਿਲਾਂ ਬਾਕੀ ਰਹਿੰਦੇ ਪਸ਼ੂ-ਧਨ ਨੂੰ ਵੈਕਸੀਨ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੁਹਿੰਮ ਤਹਿਤ ਹਰੇਕ ਪਿੰਡ ਨੂੰ ਕਵਰ ਕੀਤਾ ਜਾਵੇ ਕਿਉਂਕਿ ਇਹ ਟੀਕਾਕਰਨ ਪਸ਼ੂਆਂ ਦੀ ਸਿਹਤ ਅਤੇ ਰਾਜ ਦੀ ਡੇਅਰੀ-ਅਧਾਰਤ ਪੇਂਡੂ ਅਰਥਵਿਵਸਥਾ ਲਈ ਬੇਹੱਦ ਅਹਿਮ ਹੈ। ਸ੍ਰੀ ਭੰਡਾਰੀ ਨੇ ਕਿਹਾ ਕਿ ਇਸ ਟੀਚੇ ਨੂੰ ਨੇਪਰੇ ਚਾੜ੍ਹਨ ਲਈ ਵੈਕਸੀਨ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼