Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

“ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

July 08, 2026 09:43 PM
Rozana Sehaj times
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਇਸ ਆਨਲਾਈਨ ਮਿਲਣੀ ਵਿੱਚ ਭਾਗ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ। ਮਿਲਣੀ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮ ਰਹੇ ਐਨ.ਆਰ.ਆਈ. ਪੰਜਾਬੀਆਂ ਨੇ ਆਪਣੀ ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ ਵੀ ਉਠਾਈਆਂ। ਇਨ੍ਹਾਂ ਵਿੱਚ ਵਿਦੇਸ਼ ਵਿੱਚ ਰਹਿਣ ਕਾਰਨ ਵਨ-ਟਾਈਮ ਪਾਸਵਰਡ (ਓ.ਟੀ.ਪੀ.) ਪ੍ਰਾਪਤ ਨਾ ਹੋਣ ਦੀ ਸਮੱਸਿਆ ਅਤੇ ਪੈਨਸ਼ਨ ਤਸਦੀਕ (ਵੇਰੀਫਿਕੇਸ਼ਨ) ਪ੍ਰਕਿਰਿਆ ਨਾਲ ਜੁੜੀਆਂ ਹੋਰ ਤਕਨੀਕੀ ਦਿੱਕਤਾਂ ਸ਼ਾਮਲ ਸਨ। ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦਾ ਪ੍ਰਭਾਵਸ਼ਾਲੀ ਹੱਲ ਵੀ ਯਕੀਨੀ ਬਣਾਉਣਾ ਹੈ, ਡਾ. ਰਵਜੋਤ ਸਿੰਘ ਨੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਦੀ ਪਹਿਲ ਦੇ ਆਧਾਰ ’ਤੇ ਗੰਭੀਰਤਾ ਨਾਲ ਜਾਂਚ ਕਰਨ ਅਤੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋੜ ਪੈਣ ’ਤੇ ਸ਼ਿਕਾਇਤਕਰਤਾਵਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮਹੀਨਾਵਾਰ “ਆਨਲਾਈਨ ਮਿਲਣੀ” ਪਹਿਲ ਪੰਜਾਬ ਸਰਕਾਰ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕ ਭਰੋਸੇਮੰਦ ਅਤੇ ਪ੍ਰਭਾਵਸ਼ਾਲੀ ਮੰਚ ਵਜੋਂ ਉੱਭਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ, ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪੰਜਾਬ ਨਾਲ ਉਨ੍ਹਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਇਸ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਸ੍ਰੀ ਆਰ. ਕੇ. ਜੈਸਵਾਲ, ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
 

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ