Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

July 08, 2026 09:45 PM
Rozana Sehaj times
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਛੇ ਹੈਂਡ ਗ੍ਰਨੇਡਾਂ ਅਤੇ 12 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਕਿ ਸਾਰੇ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਰਹਿਣ ਵਾਲੇ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਅੱਠ .30 ਬੋਰ ਅਤੇ ਚਾਰ 9 ਐੱਮ.ਐੱਮ. ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਆਈ-20 ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-13-5454 ਹੈ, ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਇਸ ਖੇਪ ਦੀ ਸਪਲਾਈ ਲਈ ਕਰ ਰਹੇ ਸਨ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਮੁਲਜ਼ਮ ਆਈ.ਐੱਸ.ਆਈ. ਅਤੇ ਵਿਦੇਸ਼-ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁਨਾਂ ਦੀ ਸ਼ਹਿ ਪ੍ਰਾਪਤ ਇੱਕ ਵਿਦੇਸ਼ੀ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੇ ਇਰਾਦੇ ਨਾਲ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀਆਂ- ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਉਰਫ਼ ਗੋਪੀ ਨੇ ਹਾਲ ਹੀ ਵਿੱਚ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅਜਨਾਲਾ ਖੇਤਰ ਤੋਂ ਵਿਸਫੋਟਕਾਂ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਇਹ ਖੇਪ ਭਾਰਤਮਾਲਾ ਬਾਈਪਾਸ ਹਾਈਵੇਅ ‘ਤੇ ਬਣੇ ਅੰਡਰਪਾਸ ਨੇੜੇ ਅੰਮ੍ਰਿਤਸਰ-ਚੋਗਾਵਾਂ ਰੋਡ ਉੱਪਰ ਆਪਣੇ ਹੋਰ ਸਾਥੀਆਂ ਨੂੰ ਸੌਂਪਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਇਲਾਕੇ ਵਿੱਚ ਨਾਕਾ ਲਾ ਕੇ ਇੱਕ ਆਈ-20 ਕਾਰ ਨੂੰ ਰੋਕਿਆ, ਜਿਸ ਵਿੱਚ ਉਕਤ ਤਿੰਨੋਂ ਮੁਲਜ਼ਮ ਬੈਠੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਹੋਏ। ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਪੁਲਿਸ ਥਾਣੇ ਵਿਖੇ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਤੇ 5 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐੱਫ.ਆਈ.ਆਰ. ਨੰਬਰ 45, ਮਿਤੀ 07-07-2026 ਦਰਜ ਕੀਤੀ ਗਈ ਹੈ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ