Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੈਂਗਸਟਰਾਂ 'ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

July 08, 2026 09:47 PM
Rozana Sehaj times

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 705 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 169ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 423 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 45,686 ਹੋ ਗਈਆਂ। ਇਸ ਤੋਂ ਇਲਾਵਾ 374 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 494ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 790 ਗ੍ਰਾਮ ਅਫੀਮ, 1.7 ਕਿਲੋ ਭੁੱਕੀ, 677 ਨਸ਼ੀਲੀਆਂ ਗੋਲੀਆਂ ਅਤੇ 1800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 494 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 72,519 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ