Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਗੋਇਲ

July 08, 2026 09:57 PM
Rozana Sehaj times

ਪਠਾਨਕੋਟ : 
ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ। ਇਨ੍ਹਾਂ ਸਾਰੇ ਕੰਮਾਂ 'ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਧੋਪੁਰ ਹੈੱਡਵਰਕਸ ਦੇ ਬਣਾਏ ਗਏ ਗੇਟਾਂ ਦਾ ਨਿਰੀਖਣ ਕਰਨ ਮਗਰੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਪਿਛਲੇ ਕੱਲ੍ਹ ਤੋਂ ਜ਼ਿਲ੍ਹਾ ਪਠਾਨਕੋਟ ਦੇ ਅੰਦਰ ਉਨ੍ਹਾਂ ਖੇਤਰਾਂ ਦਾ ਜਾਇਜ਼ਾ ਲੈ ਰਹੇ ਹਨ, ਜਿਥੇ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨ ਹੋਇਆ ਸੀ ਅਤੇ ਜਿਥੇ ਵਿਭਾਗ ਵੱਲੋਂ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਸ਼ਾਹਪੁਰਕੰਢੀ ਰੋਡ ਸਥਿਤ ਓਸ਼ੋ ਆਸ਼ਰਮ ਦੇ ਨਜ਼ਦੀਕ ਰਾਵੀ ਦੇ ਨਾਲ ਲੱਗਦੇ ਅਜਿਹੇ ਖੇਤਰਾਂ ਦਾ ਦੌਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ, "ਮੈਂ ਉਨ੍ਹਾਂ ਸਾਰੇ ਖੇਤਰਾਂ ਵਿੱਚ ਜਾ ਰਿਹਾ ਹਾਂ, ਜੋ ਪਿਛਲੇ ਸਾਲ ਹੜ੍ਹਾਂ ਦੀ ਮਾਰ ਕਾਰਨ ਪ੍ਰਭਾਵਿਤ ਹੋਏ ਸਨ। ਇਸ ਵਾਰ ਸੂਬੇ ਨੂੰ ਪਹਿਲਾਂ ਵਾਲੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਅਗਾਊਂ ਜਾਇਜ਼ਾ ਲਿਆ ਜਾ ਰਿਹਾ ਹੈ।" ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 27 ਅਗਸਤ, 2025 ਨੂੰ ਆਏ ਭਿਆਨਕ ਹੜ੍ਹਾਂ ਦੌਰਾਨ ਹੋਏ ਨੁਕਸਾਨ ਤੋਂ ਬਾਅਦ ਵਿਭਾਗ ਨੇ ਜੰਗੀ ਪੱਧਰ 'ਤੇ ਕੰਮ ਕਰਦਿਆਂ ਦੋਵਾਂ ਪਾਸਿਆਂ ਕਰੀਬ 500 ਮੀਟਰ ਲੰਬੇ ਸੁਰੱਖਿਆ ਬੰਨ੍ਹਾਂ ਦੀ ਉਸਾਰੀ ਕੀਤੀ। ਅਸਥਾਈ ਰਿੰਗ ਬੰਨ੍ਹ ਬਣਾ ਕੇ 1 ਅਕਤੂਬਰ 2025 ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਨਹਿਰਾਂ ਵਿੱਚ ਮੁੜ ਪੂਰੀ ਸਮਰੱਥਾ ਨਾਲ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 54 ਗੇਟਾਂ ਦਾ ਆਧੁਨਿਕੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਈਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ। ਇਨ੍ਹਾਂ ਸਾਰੇ ਕੰਮਾਂ 'ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਹੜ੍ਹਾਂ ਦੌਰਾਨ ਜਿੱਥੇ-ਜਿੱਥੇ ਕਮਜ਼ੋਰ ਅਤੇ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਹੋਈ ਸੀ, ਉੱਥੇ ਮਜ਼ਬੂਤੀਕਰਨ ਅਤੇ ਮੁਰੰਮਤ ਦੇ ਸਾਰੇ ਕੰਮ ਪਹਿਲਾਂ ਹੀ ਮੁਕੰਮਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
 

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ