Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਭਗਵੰਤ ਸਿੰਘ ਮਾਨ

July 08, 2026 10:01 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਦੀ ਰਾਖੀ ਕਰਨ ਅਤੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਮਿਲਣ ਵਾਲੇ 1,000 ਰੁਪਏ ਪ੍ਰਤੀ ਮਹੀਨਾ ਦੇ ਲਾਭ ਸਮੇਤ ਸਰਕਾਰੀ ਭਲਾਈ ਸਕੀਮਾਂ ਦਾ ਲਗਾਤਾਰ ਲਾਭ ਯਕੀਨੀ ਬਣਾਉਣ ਲਈ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਜਮ੍ਹਾ ਕਰਨ ਤੋਂ ਬਾਅਦ ਨਵੀਂ ਵੋਟਰ ਸੂਚੀ ਵਿੱਚ ਸਿਰਫ਼ ਉਨ੍ਹਾਂ ਲੋਕਾਂ ਦੇ ਨਾਮ ਹੀ ਸ਼ਾਮਲ ਕੀਤੇ ਜਾਣਗੇ, ਜੋ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਉਠਾ ਸਕਣਗੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਭਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਨੂੰ ਆਮ ਆਦਮੀ ਪਾਰਟੀ ਦੇ ਸਥਾਨਕ ਵਲੰਟੀਅਰਾਂ ਤੋਂ ਮਦਦ ਲੈਣੀ ਚਾਹੀਦੀ ਹੈ। ਲੋਕਾਂ ਦੇ ਨਾਮ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਯੋਗ ਵੋਟਰ ਲਈ ਐਸ.ਆਈ.ਆਰ. ਫਾਰਮ ਭਰਨਾ ਬਹੁਤ ਮਹੱਤਵਪੂਰਨ ਹੈ ਤਾਂ ਜੋ ਤੁਹਾਡਾ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਹੋ ਸਕੇ। ਜੇ ਤੁਹਾਡਾ ਨਾਮ ਵੋਟਰ ਸੂਚੀ ਵਿੱਚ ਨਹੀਂ ਆਉਂਦਾ ਤਾਂ ਤੁਸੀਂ ਆਪਣੀ ਵੋਟ ਦੇ ਜਮਹੂਰੀ ਅਧਿਕਾਰ ਦੀ ਵਰਤੋਂ ਨਹੀਂ ਕਰ ਸਕੋਗੇ। ਮੈਂ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਇਸ ਬੇਸ਼ਕੀਮਤੀ ਅਧਿਕਾਰ ਦੀ ਰਾਖੀ ਕਰਨ।" ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਸ਼ੇਸ਼ ਗਹਿਰੀ ਸੁਧਾਈ ਦਾ ਉਦੇਸ਼ ਹੇਠਲੇ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ ਅਤੇ ਉਨ੍ਹਾਂ ਨੇ ਸੂਬੇ ਭਰ ਦੇ ਲੋਕਾਂ ਨੂੰ ਇਸ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਪ੍ਰਕਿਰਿਆ ਦੌਰਾਨ ਹਰ ਨਾਗਰਿਕ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜੇਕਰ ਕਿਸੇ ਨੂੰ ਐਸ.ਆਈ.ਆਰ. ਫਾਰਮ ਭਰਨ ਵੇਲੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਆਮ ਆਦਮੀ ਪਾਰਟੀ ਦੇ ਸਥਾਨਕ ਵਲੰਟੀਅਰਾਂ ਨਾਲ ਸੰਪਰਕ ਕਰਨ, ਜੋ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ।" ਪੰਜਾਬ ਦੀਆਂ ਔਰਤਾਂ ਨੂੰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ 'ਤੇ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, "18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਵਿੱਤੀ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਣ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਗਏ ਹਨ। ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲ ਰਿਹਾ ਹੈ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਇਤਿਹਾਸਕ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।" ਮੁੱਖ ਮੰਤਰੀ ਨੇ ਅੱਗੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੀਆਂ ਅਸਲ ਵੋਟਾਂ ਵੋਟਰ ਸੂਚੀ ਵਿੱਚ ਬਰਕਰਾਰ ਰਹਿਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਪੰਜਾਬ ਸਰਕਾਰ ਦੀਆਂ ਹੋਰ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲਗਾਤਾਰ ਪ੍ਰਾਪਤ ਕਰਨ ਲਈ ਹਰ ਯੋਗ ਵੋਟਰ ਨੂੰ ਐਸ.ਆਈ.ਆਰ. ਪ੍ਰਕਿਰਿਆ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਅਸਲ ਵੋਟ ਵੋਟਰ ਸੂਚੀ ਵਿੱਚੋਂ ਕੱਟੀ ਨਾ ਜਾਵੇ।"
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ