Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

July 08, 2026 10:03 PM
Rozana Sehaj times

ਚੰਡੀਗੜ੍ਹ : 
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ। ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ ਅਤੇ ਨੰਬਰਦਾਰਾਂ ਦਾ ਮਾਣਭੇਟਾ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਨੰਬਰਦਾਰਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਪੂਰਾ ਸਨਮਾਨ ਕਰਦੀ ਹੈ। ਉਨ੍ਹਾਂ ਨੰਬਰਦਾਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਗਹੁ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡ ਸ੍ਰੀ ਪਰਮਵੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ