Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਘਰ ਦੇ ਬਾਹਰ ਸੈਰ ਕਰਦੇ ਮੁੰਡੇ ਦਾ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਕਤਲ

July 09, 2026 11:41 AM
SehajTimes

ਬਹਾਦੁਰਗੜ੍ਹ ਤੋਂ ਪਿੰਡ ਬਰਕਤਾਬਾਦ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਖਾਣਾ ਖਾ ਕੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਕਿ ਬਾਈਕ ਸਵਾਰ 3 ਬਦਮਾਸ਼ਾਂ ਵੱਲੋਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਨੌਜਵਾਨ ਆਪਣੀ ਜਾਨ ਬਚਾਉਣ ਲਈ 50 ਮੀਟਰ ਤੱਕ ਦੌੜਦਾ ਰਿਹਾ ਪਰ ਹਮਲਾਵਾਰਾਂ ਵੱਲੋਂ ਉਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੀ ਪਛਾਣ 29 ਸਾਲਾ ਨੀਰਜ ਵਜੋਂ ਹੋਈ ਹੈ ਜਿਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਨੀਰਜ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕਤਲ ਦੇ ਪਿੱਛੇ ਦੀ ਵਜ੍ਹਾ ਗੈਂਗਵਾਰ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਨੀਰਜ ‘ਤੇ ਵੀ ਕਈ ਮਾਮਲੇ ਦਰਜ ਹਨ। ਪੁਲਿਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚਸ਼ਮਦੀਦਾਂ ਮੁਤਾਬਕ ਨੀਰਜ ਰਾਤ ਨੂੰ ਖਾਣਾ ਖਾਣ ਦੇ ਬਾਅਦ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਕਿ ਇੰਨੇ ਵਿਚ ਹੀ ਹਮਲਾਵਰਾਂ ਨੇ ਮੌਕਾ ਦੇਖ ਕੇ ਨੀਰਜ ‘ਤੇ ਫਾਇਰਿੰਗ ਕਰ ਦਿੱਤੀ। ਨੀਰਜ ਜ਼ਮੀਨ ‘ਤੇ ਡਿੱਗ ਗਿਆ ਤੇ ਹਸਪਤਾਲ ਲਿਜਾਣ ਮਗਰੋਂ ਡਾਕਟਰਾਂ ਵੱਲੋਂ ਨੀਰਜ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Have something to say? Post your comment

More in Malwa

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ