Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Doaba

ਮੋਗਾ ਸਦਰ ਥਾਣੇ ‘ਚ ਧਮਾਕੇ ਦੀ ਜਾਂਚ ‘ਚ ਜੁਟੀਆਂ ਫੋਰੈਂਸਿਕ ਟੀਮਾਂ

July 09, 2026 11:52 AM
SehajTimes

ਮੋਗਾ  : ਮੋਗਾ ਪੁਲਿਸ ਥਾਣੇ ‘ਤੇ ਹਮਲਾ ਹੋਇਆ ਹੈ। ਅਣਪਛਾਤੇ ਵੱਲੋਂ ਗ੍ਰੇਨੇਡ ਸੁੱਟਿਆ ਗਿਆ ਜਿਸ ਪਿੱਛੋਂ ਥਾਣੇ ਵਿਚ ਵੱਡਾ ਧਮਾਕਾ ਹੋ ਗਿਆ। ਹੁਣ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰ ਕਿਸ ਵੱਲੋਂ ਗ੍ਰਨੇਡ ਸੁੱਟਿਆ ਗਿਆ। ਪੁਲਿਸ ਵੱਲੋਂ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਲਈ ਡਿਊਟੀ SSP ਫਰੀਦਕੋਟ ਵੀ ਪਹੁੰਚ ਗਏ ਹਨ। ਤੜਕੇ ਲਗਭਗ 3.15 ਵਜੇ ਇਕ ਜ਼ੋਰਦਾਰ ਧਮਾਕਾ ਹੋਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਗਾ-ਫਿਰੋਜ਼ਪੁਰ ਰੋਡ ‘ਤੇ ਕਿਸੇ ਅਣਪਛਾਤੇ ਵੱਲੋਂ ਹੈਂਡ ਗ੍ਰਨੇਡ ਸੁੱਟਿਆ ਗਿਆ। ਹਾਲਾਂਕਿ ਘਟਨਾ ਵਿਚ ਕਿਸੇ ਤਰ੍ਹਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਲੋਅ ਕੁਆਲਟੀ ਦਾ ਗ੍ਰਨੇਡ ਸੀ। ਧਮਾਕੇ ਮਗਰੋਂ ਦਹਿਸ਼ਤ ਦਾ ਮਾਹੌਲ ਹੈ। 33“V ਖੰਗਾਲੇ ਜਾ ਰਹੇ ਹਨ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕਿਸ ਵੱਲੋਂ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ। ਦੱਸ ਦੇਈਏ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਈਆਂ ਹਨ। ਫੋਰੈਂਸਿਕ ਟੀਮਾਂ ਸਬੂਤ ਇਕੱਠਾ ਕਰਨ ਵਿਚ ਲੱਗੀਆਂ ਹੋਈਆਂ ਹਨ। ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਥਾਣਾ ਸਦਰ ਮੋਗਾ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ ਤੇ ਪੁਲਿਸ ਪੂਰੀ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਤੁਰੰਤ ਜ਼ਿਲ੍ਹੇ ਅੰਦਰ ਨਾਕੇਬੰਦੀ ਕਰ ਦਿੱਤੀ ਗਈ ਹੈ ਤੇ ਸਾਈਬਰ ਸੈੱਲ ਤੇ ਕ੍ਰਾਈਮ ਬ੍ਰਾਂਚ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Have something to say? Post your comment

More in Doaba

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ