Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਲੋਕ ਮਿਲਣੀ ਪ੍ਰੋਗਰਾਮ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

July 09, 2026 01:22 PM
SehajTimes
ਡੇਰਾਬੱਸੀ : ਡੇਰਾਬੱਸੀ ਹਲਕੇ ਵਿੱਚ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਤ੍ਰਿਵੇਦੀ ਕੈਂਪ, ਗੁਰੂ ਨਾਨਕ ਕਲੋਨੀ, ਭਗਵਾਨਪੁਰ ਅਤੇ ਰਾਮਪੁਰ ਸੈਣੀਆ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਵਿਧਾਇਕ ਨੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਮਾਵਾਂ-ਭੈਣਾਂ ਨਾਲ ਵੀ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਉਪਰੰਤ ਗੁਰੂ ਨਾਨਕ ਕਲੋਨੀ ਵਿਖੇ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਗਈ ਪਾਈਪ ਲਾਈਨ ਅਤੇ ਬਣੀਆਂ ਗਲੀਆਂ ਦਾ ਉਦਘਾਟਨ ਕਰਕੇ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਪਿੰਡ ਭਗਵਾਨਪੁਰ ਵਿਖੇ ਉਨ੍ਹਾਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਵਿੱਚ ਕਰਵਾਏ ਗਏ ਕਾਰਜਾਂ ਅਤੇ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ, ਜਦਕਿ ਪਿੰਡ ਰਾਮਪੁਰ ਸੈਣੀਆ ਵਿਖੇ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਵਿੱਚ ਕਰਵਾਏ ਕਾਰਜਾਂ ਅਤੇ ਕਮਿਊਨਿਟੀ ਸੈਂਟਰ ਵਿੱਚ ਪੇਵਰ ਬਲਾਕ, ਪੇਂਟ ਅਤੇ ਹੋਰ ਕੰਮ ਲੋਕਾਂ ਨੂੰ ਸਮਰਪਿਤ ਕੀਤੇ। ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਆਪਣੇ ਇਲਾਕਿਆਂ ਵਿੱਚ ਹੀ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਡੇਰਾਬੱਸੀ ਹਲਕੇ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।
ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਬੰਧਤ ਪਿੰਡਾਂ ਦੇ ਸਰਪੰਚ, ਬਲਾਕ ਸੰਮਤੀ ਚੇਅਰਮੈਨ, ਪੰਚਾਇਤ ਮੈਂਬਰ, ਪਤਵੰਤੇ ਸੱਜਣ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
 

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ