Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਸੁਨਾਮ 'ਚ ਖੋਲਿਆ ਸੇਵਾ ਕੇਂਦਰ

July 09, 2026 03:27 PM
ਦਰਸ਼ਨ ਸਿੰਘ ਚੌਹਾਨ
ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਲੋਕਾਂ ਨੂੰ ਦਿਤੀਆਂ ਸਹੂਲਤਾਂ : ਗੋਲਡੀ 
 
ਸੁਨਾਮ -- ਲੋਕਾਂ ਨੂੰ ਸਰਕਾਰਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਲੋੜੀਂਦੇ ਦਸਤਾਵੇਜ਼ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ  ਸਿੰਘ ਗੋਲਡੀ ਖਡਿਆਲ ਨੇ ਸੁਨਾਮ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਨੂੰ ਸਮਰਪਿਤ ਸੇਵਾ ਕੇਂਦਰ ਖੋਲ੍ਹਿਆ। ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਦੇ ਆਗਾਜ਼ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਖੋਲ੍ਹਣ ਸਮੇਂ ਸਾਬਕਾ ਵਿਧਾਇਕ ਅਰਵਿੰਦ ਖੰਨਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵੀਰਵਾਰ ਨੂੰ ਸੁਨਾਮ ਵਿਖੇ ਪਟਿਆਲਾ ਰੋਡ ਤੇ ਕਚਹਿਰੀਆਂ ਦੇ ਨਜ਼ਦੀਕ ਸੇਵਾ ਕੇਂਦਰ ਅਤੇ ਹਲਕੇ ਦੇ ਮੁੱਖ ਦਫ਼ਤਰ ਦੇ ਉਦਘਾਟਨ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਅਰਵਿੰਦ ਖੰਨਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਨੁੱਖਤਾ ਦੀ ਭਲਾਈ ਨੂੰ ਤਰਜੀਹ ਦਿੱਤੀ ਹੈ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀਆਂ ਸਰਕਾਰਾਂ ਦੇ ਰਾਜ ਦੌਰਾਨ ਪੰਜਾਬ ਅੰਦਰ ਵੱਡੀ ਗਿਣਤੀ ਵਿੱਚ ਸੇਵਾ ਕੇਂਦਰ ਖੋਲ੍ਹੇ ਗਏ ਸਨ ਜਿਨ੍ਹਾਂ ਤੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ। ਉਨ੍ਹਾਂ ਆਖਿਆ ਕਿ ਮੌਜੂਦਾ ਸਰਕਾਰ ਨੇ ਸੇਵਾ ਕੇਂਦਰਾਂ ਦੀ ਗਿਣਤੀ ਵਿੱਚ ਵੱਡੀ ਗਿਣਤੀ ਵਿੱਚ ਕਟੌਤੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਦਾ ਮੁੱਖ ਉਦੇਸ਼ ਹਲਕੇ ਦੇ ਹਰ ਲੋੜਵੰਦ ਵਿਅਕਤੀ ਤੱਕ ਮਦਦ ਪਹੁੰਚਾਉਣਾ ਹੈ। ਇਸ ਮੌਕੇ ਸੇਵਾ ਨੂੰ ਸਮਰਪਿਤ ਇੱਕ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਨੌਜਵਾਨਾਂ ਅਤੇ ਸਮਾਜ ਸੇਵੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਇੰਜਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਇਸ ਸੇਵਾ ਕੇਂਦਰ ਦਾ ਮੁੱਖ ਉਦੇਸ਼ ਹਲਕੇ ਦੇ ਹਰ ਲੋੜਵੰਦ ਵਿਅਕਤੀ ਤੱਕ ਮਦਦ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵਿੱਚ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਤਜਰਬੇਕਾਰ ਕਰਮਚਾਰੀ ਨਿਯੁਕਤ ਕੀਤੇ ਜਾਣਗੇ, ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਗੇ। ਇਸ ਮੌਕੇ ਰਣਜੀਤ ਸਿੰਘ ਕਾਤਰੋਂ, ਨਾਥ ਸਿੰਘ ਹਮੀਦੀ, ਰਵਿੰਦਰ ਸਿੰਘ ਚੀਮਾ, ਇਕਬਾਲਜੀਤ ਸਿੰਘ ਪੂਨੀਆ, ਰੁਪਿੰਦਰ ਸਿੰਘ ਰੰਧਾਵਾ ਘਣਸ਼ਿਆਮ ਕਾਂਸਲ , ਪਰਮਜੀਤ ਕੌਰ ਵਿਰਕ, ਪਰਮਿੰਦਰ ਕੌਰ ਬਰਾੜ, ਨਿਰਮਲ ਸਿੰਘ ਕੜੈਲ , ਗੁਰਲਾਲ ਸਿੰਘ ਫਤਿਹਗੜ੍ਹ ਭੁਪਿੰਦਰ ਸਿੰਘ ਭਲਵਾਨ, ਹਰਬੰਸ ਸਿੰਘ, ਭਾਈ ਜਗਮੇਲ ਸਿੰਘ ਛਾਜਲਾ, ਮਨਜੀਤ ਕੌਰ, ਸੁਖਬੀਰ ਸਿੰਘ ਸ਼ਾਹਪੁਰ, ਕੇਸਰ ਸਿੰਘ ਢੋਟ, ਮਨਦੀਪ ਸਿੰਘ ਮਿੰਟੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ