Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਐੱਸ.ਆਈ.ਆਰ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

July 09, 2026 06:15 PM
Rozana Sehaj times
ਸੰਗਰੂਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪੂਨਮਦੀਪ ਕੌਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜਨ-2026 ਨੂੰ ਮੁੱਖ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਸਬੰਧੀ ਦਫਤਰ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਵਲੋਂ ਦੱਸਿਆ ਗਿਆ ਕਿ ਐੱਸ.ਆਈ.ਆਰ. ਅਧੀਨ ਹੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਹੱਦ 1200 ਰੱਖੀ ਗਈ ਹੈ। ਜ਼ਿਲ੍ਹੇ ਵਿੱਚ ਪੈਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਸਮੂਹ ਪੋਲਿੰਗ ਸਟੇਸ਼ਨਾਂ ਦੀ 100 ਫ਼ੀਸਦ ਵਾਸਤਵਿਕ ਪੜਤਾਲ ਕਰਵਾਈ ਗਈ ਹੈ। ਪੜਤਾਲ ਕਰਵਾਉਣ ਉਪਰੰਤ ਈ.ਆਰ.ਓ. ਪੱਧਰ 'ਤੇ ਰਾਜਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਤਜਵੀਜ਼ਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸੰਗਰੂਰ ਵਿੱਚ ਪਹਿਲਾਂ ਕੁੱਲ 1006 ਪੋਲਿੰਗ ਸਟੇਸ਼ਨ ਸਨ। ਪ੍ਰਾਪਤ ਤਜਵੀਜ਼ਾਂ ਦੇ ਅਧਾਰ 'ਤੇ 36 ਹੋਰ ਨਵੇਂ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣੇ ਹਨ, ਜਿਸ ਕਾਰਨ ਹੁਣ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵੱਧ ਕੇ 1042 ਹੋ ਜਾਵੇਗੀ। ਸ਼ਹਿਰੀ ਖੇਤਰ ਵਿੱਚ 4 ਤੋਂ ਵੱਧ ਅਤੇ ਪੇਂਡੂ ਖੇਤਰ ਵਿੱਚ 2 ਤੋਂ ਵੱਧ ਪੋਲਿੰਗ ਸਟੇਸ਼ਨ ਇੱਕ ਬਿਲਡਿੰਗ ਵਿਚ ਨਹੀਂ ਹਨ। ਪੋਲਿੰਗ ਸਟੇਸ਼ਨ ਬਣਾਉਣ ਸਮੇਂ ਸਰਕਾਰੀ ਇਮਾਰਤਾਂ (ਖਾਸ ਤੌਰ 'ਤੇ ਸਕੂਲਾਂ/ਕਾਲਜਾਂ) ਨੂੰ ਹੀ ਤਰਜੀਹ ਦਿੱਤੀ ਗਈ ਹੈ। ਹਰੇਕ ਪੋਲਿੰਗ ਸ਼ਟੇਸ਼ਨ ਵਿੱਚ ਵੋਟਰਾਂ ਦੀ ਸਹੂਲਤਾਂ (ਜਿਵੇਂ ਕਿ ਪੀਣ ਵਾਲਾ ਪਾਣੀ, ਰੈਂਪ, ਲੋੜੀਂਦਾ ਫਰਨੀਚਰ, ਸਹੀ ਰੋਸ਼ਨੀ, ਟਾਇਲਟ ਆਦਿ) ਦਾ ਪ੍ਰਬੰਧ ਹੈ। ਕਿਸੇ ਪੁਲਿਸ ਸਟੇਸ਼ਨ/ਹਸਪਤਾਲ ਜਾਂ ਧਾਰਮਿਕ ਸਥਾਨ ਦੇ ਅੰਦਰ ਪੋਲਿੰਗ ਸਟੇਸ਼ਨ ਦੀ ਸਥਾਪਨਾ ਨਹੀਂ ਕੀਤੀ ਗਈ। ਸਾਰੇ ਪੋਲਿੰਗ ਸਟੇਸ਼ਨ ਗਰਾਊਂਡ ਫਲੋਰ 'ਤੇ ਹੀ ਸਥਾਪਿਤ ਹਨ। ਕੋਈ ਵੀ ਪੋਲਿੰਗ ਸਟੇਸ਼ਨ ਪੋਲਿੰਗ ਏਰੀਏ ਤੋਂ ਬਾਹਰ ਨਹੀਂ ਹੈ ਅਤੇ ਕਿਸੇ ਵੀ ਵੋਟਰ ਨੂੰ ਵੋਟਾਂ ਪਾਉਣ ਲਈ 2 ਕਿਲੋਮੀਟਰ ਤੋਂ ਵੱਧ ਸਫਰ ਤੈਅ ਨਹੀਂ ਕਰਨਾ ਪੈਂਦਾ। ਮੀਟਿੰਗ ਦੌਰਾਨ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਤੀਨਿੱਧਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਸੁਝਾਅ ਦੇਣ ਦੀ ਅਪੀਲ ਕੀਤੀ ਗਈ।  ਮੀਟਿੰਗ ਦੇ ਅੰਤ ਵਿੱਚ ਉਨ੍ਹਾਂ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਸਪੈਸ਼ਲ ਇੰਟੈਸਿਵ ਰਿਵੀਜਨ-2026 ਦੇ ਇਸ ਮਹੱਤਵਪੂਰਨ ਅਤੇ ਮਿਤੀਬੱਧ ਕੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੂਥ ਪੱਧਰ 'ਤੇ ਬੀ.ਐੱਲ.ਓਜ਼ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਤਾਂ ਜੋ ਇਹ ਪ੍ਰਕਿਰਿਆ ਹਦਾਇਤਾਂ ਅਨੁਸਾਰ ਸਮੇਂ ਸਿਰ ਨੇਪਰੇ ਚਾੜ੍ਹੀ ਜਾ ਸਕੇ ਜੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅੰਕੁਰ ਮਹਿੰਦਰੂ, ਵਧੀਕ ਡਿਪਟੀ ਕਮਿਸ਼ਨਰ (ਜ), ਸੰਗਰੂਰ, ਪਰਮਜੀਤ ਕੌਰ, ਚੋਣ ਤਹਿਸੀਲਦਾਰ, ਸ੍ਰ ਪਵਿੱਤਰ ਸਿੰਘ ਅਤੇ ਸ੍ਰ ਹਰਮੇਲ ਸਿੰਘ (ਬਹੁਜਨ ਸਮਾਜ ਪਾਰਟੀ), ਸ੍ਰ ਹਰਪਾਲ ਸਿੰਘ ਅਤੇ ਸ੍ਰ ਬਲਜਿੰਦਰ ਸਿੰਘ (ਆਮ ਆਦਮੀ ਪਾਰਟੀ), ਸ੍ਰ ਜੋਗਾ ਸਿੰਘ (ਸੀ.ਪੀ.ਆਈ.(ਐਮ.)), ਸ੍ਰ ਸ਼ੇਰ ਸਿੰਘ ਬੱਲੇਵਾਲ (ਸ਼ੋਮਣੀ ਅਕਾਲੀ ਦਲ), ਸ੍ਰ ਹਰਪਾਲ ਸਿੰਘ ਸੋਨੂੰ (ਕਾਂਗਰਸ), ਸ੍ਰੀ ਸੁਰੇਸ਼ ਬੇਦੀ (ਭਾਰਤੀ ਜਨਤਾ ਪਾਰਟੀ) ਅਤੇ ਸ੍ਰ ਗੁਰਨੈਬ ਸਿੰਘ (ਸ਼੍ਰੋਮਣੀ ਅਕਾਲੀ ਦਲ)(ਅੰਮ੍ਰਿਤਸਰ)), ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ