Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਕਾਂਗਰਸ ਪਾਰਟੀ ਛੱਡ ਕੇ ਸੀਨੀਅਰ ਆਗੂ ਤਿਲਕ ਰਾਜ ਸ਼ਰਮਾ ਅਤੇ ਡਾ. ਰਣਜੀਤ ਸਿੰਘ ਸੰਧੂ ਦਰਜਨਾਂ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

July 09, 2026 06:23 PM
ਸਾਨੀਆ ਸਿੰਘ
ਦੇਵੀਗੜ੍ਹ : ਹਲਕਾ ਸਨੌਰ ਵਿੱਚ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੀ ਹਲਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਬੀਤੇ ਦਿਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਬਹੁਤ ਹੀ ਪੁਰਾਣੇ ਆਗੂ ਤਿਲਕ ਰਾਜ ਸ਼ਰਮਾ ਅਤੇ ਵਿੱਕੀ ਸ਼ਰਮਾ ਨੂੰ ਉਨ੍ਹਾਂ ਦੇ ਦਰਜਨਾਂ ਸਾਥੀਆਂ ਸਮੇਤ ਤਿਲਕ ਰਾਜ ਸ਼ਰਮਾ ਦੇ ਡੇਰੇ ਉੱਪਰ ਇੱਕ ਵੱਡੇ ਇਕੱਠ ਰਾਹੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਉਸ ਉਪਰੰਤ ਬੀਤੀ ਸ਼ਾਮ ਸਰਗਰਮ ਆਗੂ ਡਾ. ਰਣਜੀਤ ਸਿੰਘ ਸੰਧੂ ਵੀ ਆਪਣੇ ਕਈ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਜਿਸ ਨਾਲ ਹਲਕੇ ਅੰਦਰ ‘ਆਪ’ ਨੂੰ ਵੱਡਾ ਬਲ ਮਿਲੇਗਾ। ਇਨ੍ਹਾਂ ਸਮਾਗਮਾਂ ਮੌਕੇ ਚੇਅਰਮੈਨ ਬਲਦੇਵ ਸਿੰਘ, ਦਵਿੰਦਰ ਸਿੰਘ ਮਾੜੂ, ਰਾਜਾ ਧੰਜੂ ਸਰਪੰਚ, ਲਾਲੀ ਰਹਿਲ ਪੀ.ਏ., ਸਿਮਰਜੀਤ ਸਿੰਘ ਸੋਹਲ ਉਪ ਚੇਅਰਮੈਨ, ਗੁਰਿੰਦਰ ਸਿੰਘ ਅਦਾਲਤੀਵਾਲਾ, ਲਖਵੀਰ ਸਿੰਘ ਕਪੂਰੀ ਮੀਤ ਪ੍ਰਧਾਨ, ਦਾਨੂੰ ਲਾਂਬਾ, ਮਨਿੰਦਰ ਫਰਾਂਸਵਾਲਾ ਅਤੇ ਹੋਰ ਆਪ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਸਨ ਇਨ੍ਹਾਂ ਦੋਵਾਂ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਹ ਸਾਰੇ ਉਪਰਾਲੇ ਅਤੇ ਵੱਡੀਆਂ ਜੁਆਇਨਿੰਗਾਂ ਨਗਰ ਕੌਂਸਲ ਦੇਵੀਗੜ੍ਹ ਦੇ ਵਾਰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕੀਤੀਆਂ ਗਈਆਂ ਹਨ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਹਰ ਸਹੂਲਤ ਪਹਿਲ ਦੇ ਆਧਾਰ 'ਤੇ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ‘ਆਪ’ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਰਹੇ ਹਨ ਅਤੇ ਇਸੇ ਵਾਸਤੇ ਉਨ੍ਹਾਂ ਨੇ ਪਿੰਡ-ਪਿੰਡ ਸੱਥਾਂ ਵਿੱਚ ਜਾ ਕੇ ਲੋਕਾਂ ਨੂੰ ਲਾਮਬੰਦ ਕਰਨਾ ਸ਼ੁਰੂ ਕੀਤਾ ਹੋਇਆ ਹੈ, ਜਿੱਥੇ ਲੋਕਾਂ ਨੂੰ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਨੇ ਕਿਹਾ ਕਿ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖ਼ੁਸ਼ ਹਨ, ਜਿਸ ਕਰਕੇ ਉਹ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਦਿੱਤੀ ਜਾ ਰਹੀ ਬਿਜਲੀ ਅਤੇ ਨਹਿਰਾਂ ਰਾਹੀਂ ਮਿਲ ਰਹੇ ਵਧੇਰੇ ਪਾਣੀ ਤੋਂ ਹਰ ਵਰਗ ਸੰਤੁਸ਼ਟ ਹੈ। ਇਸ ਮੌਕੇ ਹਡਾਣਾ ਨੇ ਭਰੋਸਾ ਦਵਾਇਆ ਕਿ ਹਲਕੇ ਵਿੱਚ ਚੱਲ ਰਹੇ ਸੜਕਾਂ ਦੇ ਕੰਮ ਬਹੁਤ ਜਲਦੀ ਨੇਪਰੇ ਚਾੜ੍ਹੇ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਤੇ ਵਾਰਡਾਂ ਨੂੰ ਵਿਕਾਸ ਕਾਰਜਾਂ ਲਈ ਹੋਰ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਗਰੇਜ਼ ਸਿੰਘ ਤੇ ਗੋਰਾ ਮਸੀਂਗਣ, ਸਾਧਾ ਸਿੰਘ ਜੁਲਕਾਂ, ਬਿੰਦਰ ਸ਼ਰਮਾ, ਵਿੱਕੀ ਸ਼ਰਮਾ, ਕਰਨ ਸ਼ਰਮਾ, ਰਾਜੂ ਸ਼ਰਮਾ, ਲਾਡੀ ਸ਼ਰਮਾ, ਸਾਗਰ ਸ਼ਰਮਾ, ਸਿੰਦਰਪਾਲ ਸ਼ਰਮਾ, ਅਨੁਰਾਗ ਸ਼ਰਮਾ, ਟੀਟੂ ਮਿਹੋਣ, ਅਸ਼ਵਨੀ ਸ਼ਰਮਾ, ਮਨਵੀਰ ਸਿੰਘ, ਰਿਸ਼ਵ ਸਿੰਗਲਾ, ਹਰਜੀਤ ਸਿੰਘ, ਜੋਬਨ ਸੰਧੂ, ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ  ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ