Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਵੱਲੋਂ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ

July 09, 2026 06:48 PM
Amjad Hussain Khan
ਮੋਗਾ : ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ (ਰਜਿ.) ਮੋਗਾ ਵੱਲੋਂ ਅੱਜ ਲੋਕ ਭਲਾਈ ਨੂੰ ਸਮਰਪਿਤ ਇੱਕ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਕੈਂਪ ਨੂੰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਕਾਰਨ ਇਹ ਇੱਕ ਵੱਡੇ ਸਮਾਜ ਸੇਵਾ ਸਮਾਗਮ ਦਾ ਰੂਪ ਧਾਰ ਗਿਆ। ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ, ਮੁੱਲਾਂਪੁਰ (ਲੁਧਿਆਣਾ) ਦੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 600 ਤੋਂ ਵੱਧ ਮਰੀਜ਼ਾਂ ਦੀ OPD ਅਤੇ ਅੱਖਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਜਾਂਚ ਉਪਰੰਤ 50 ਤੋਂ ਵੱਧ ਮਰੀਜ਼ਾਂ, ਜਿਨ੍ਹਾਂ ਨੂੰ ਚਿੱਟੇ ਮੋਤੀਆ ਦੀ ਸਮੱਸਿਆ ਸੀ, ਨੂੰ ਸ਼ੰਕਰਾ ਆਈ ਹਸਪਤਾਲ, ਮੁੱਲਾਂਪੁਰ ਵਿਖੇ ਮੁਫ਼ਤ ਆਪ੍ਰੇਸ਼ਨ ਅਤੇ ਮੁਫ਼ਤ ਲੈਂਸ ਲਗਾਉਣ ਲਈ ਭੇਜਿਆ ਗਿਆ। ਸੋਸਾਇਟੀ ਵੱਲੋਂ ਮਰੀਜ਼ਾਂ ਨੂੰ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ। ਕੈਂਪ ਦੌਰਾਨ ਇੱਕ ਪ੍ਰੇਰਣਾਦਾਇਕ ਪਲ ਉਸ ਵੇਲੇ ਸਾਹਮਣੇ ਆਇਆ ਜਦੋਂ 8 ਤੋਂ 10 ਸੱਜਣਾਂ ਨੇ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦਾ ਸੰਕਲਪ ਲਿਆ। ਸੋਸਾਇਟੀ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਖਾਂ ਦਾ ਦਾਨ ਕਿਸੇ ਹੋਰ ਦੀ ਜ਼ਿੰਦਗੀ ਵਿੱਚ ਰੌਸ਼ਨੀ ਭਰਨ ਦੇ ਬਰਾਬਰ ਹੈ ਅਤੇ ਹਰ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ। ਅੰਤ ਵਿੱਚ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਵੱਲੋਂ ਸ਼ੰਕਰਾ ਆਈ ਹਸਪਤਾਲ, ਮੁੱਲਾਂਪੁਰ ਦੀ ਸਮੁੱਚੀ ਡਾਕਟਰੀ ਟੀਮ, ਸਮੂਹ ਸਹਿਯੋਗੀਆਂ, ਦਾਨੀ ਸੱਜਣਾਂ, ਸਮਾਜ ਸੇਵੀਆਂ ਅਤੇ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਲੋਕ ਭਲਾਈ ਕੈਂਪ ਇਤਿਹਾਸਕ ਸਫ਼ਲਤਾ ਹਾਸਲ ਕਰ ਸਕਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ