Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਹੈਰੀਟੇਜ ਸਟਰੀਟ ’ਤੇ ਵੱਡੀ ਕਾਰਵਾਈ, ਗੈਰ-ਕਾਨੂੰਨੀ ਸਟਾਲ ਅਤੇ ਬੈਂਚ ਹਟਾਏ, ਸਮਾਨ ਜ਼ਬਤ,

July 09, 2026 07:54 PM
Rozana Sehaj times

ਅੰਮ੍ਰਿਤਸਰ :  ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਹੈਰੀਟੇਜ ਸਟਰੀਟ ਅਤੇ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੇ ਆਲੇ-ਦੁਆਲੇ ਖੇਤਰਾਂ ਵਿੱਚ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ। ਇਹ ਕਾਰਵਾਈ ਸਕੱਤਰ-ਕਮ-ਐਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫਸਰ ਧਰਮਿੰਦਰ ਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਮੁਹਿੰਮ ਦੌਰਾਨ ਫੁੱਟਪਾਥਾਂ ਅਤੇ ਜਨਤਕ ਥਾਵਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਲਗਾਏ ਗਏ ਸਟਾਲ, ਬੈਂਚ ਅਤੇ ਹੋਰ ਸਮਾਨ ਨੂੰ ਹਟਾਇਆ ਗਿਆ ਅਤੇ ਉੱਥੇ ਪਿਆ ਸਮਾਨ ਜ਼ਬਤ ਕਰ ਲਿਆ ਗਿਆ। ਇਸ ਤੋਂ ਇਲਾਵਾ ਹਰਿਪੁਰਾ ਖੇਤਰ ਵਿੱਚ ਇੱਕ ਗੈਰ-ਕਾਨੂੰਨੀ ਖੋਖਾ ਵੀ ਹਟਾਇਆ ਗਿਆ। ਇਹ ਕਾਰਵਾਈ ਐਸਟੇਟ ਵਿਭਾਗ ਦੀ ਟੀਮ ਨੇ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਸਮੇਤ ਹੋਰ ਇਨਫੋਰਸਮੈਂਟ ਕਰਮਚਾਰੀਆਂ ਦੀ ਸਹਾਇਤਾ ਨਾਲ ਸਫਲਤਾਪੂਰਵਕ ਅੰਜਾਮ ਦਿੱਤੀ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਹੈਰੀਟੇਜ ਸਟਰੀਟ ਸ਼ਹਿਰ ਦਾ ਇੱਕ ਬਹੁਤ ਹੀ ਮਹੱਤਵਪੂਰਨ ਧਾਰਮਿਕ ਅਤੇ ਸੈਲਾਨੀ ਕੇਂਦਰ ਹੈ ਅਤੇ ਇਸ ਨੂੰ ਹਰ ਹਾਲਤ ਵਿੱਚ ਕਬਜ਼ਾ-ਮੁਕਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫੁੱਟਪਾਥ ਸਿਰਫ਼ ਆਮ ਲੋਕਾਂ ਅਤੇ ਪੈਦਲ ਚੱਲਣ ਵਾਲਿਆਂ ਦੀ ਸੁਵਿਧਾ ਲਈ ਹਨ ਅਤੇ ਉਨ੍ਹਾਂ ’ਤੇ ਕਿਸੇ ਵੀ ਤਰ੍ਹਾਂ ਦੀ ਵਪਾਰਕ ਗਤੀਵਿਧੀ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਪਹਿਲਾਂ ਹੀ ਦੁਕਾਨਦਾਰਾਂ, ਰੇਹੜੀ-ਫੜੀ ਚਲਾਉਣ ਵਾਲਿਆਂ ਅਤੇ ਹੋਰ ਲੋਕਾਂ ਨੂੰ ਹੈਰੀਟੇਜ ਸਟਰੀਟ ਅਤੇ ਜਨਤਕ ਫੁੱਟਪਾਥਾਂ ’ਤੇ ਕਬਜ਼ਾ ਨਾ ਕਰਨ ਸਬੰਧੀ ਸਲਾਹ ਜਾਰੀ ਕੀਤੀ ਜਾ ਚੁੱਕੀ ਹੈ। ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਲਗਾਤਾਰ ਉਲੰਘਣਾ ਕੀਤੇ ਜਾਣ ਕਾਰਨ ਨਿਗਮ ਨੂੰ ਸਖ਼ਤ ਕਾਰਵਾਈ ਕਰਨੀ ਪਈ। ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕਿਹਾ ਕਿ ਪੈਦਲ ਯਾਤਰੀਆਂ ਦੀ ਸੁਵਿਧਾ, ਸਫ਼ਾਈ ਅਤੇ ਹੈਰੀਟੇਜ ਖੇਤਰ ਦੀ ਗਰਿਮਾ ਅਤੇ ਸੁੰਦਰਤਾ ਨੂੰ ਬਣਾਈ ਰੱਖਣ ਲਈ ਇਹ ਮੁਹਿੰਮ ਨਿਯਮਿਤ ਤੌਰ ’ਤੇ ਜਾਰੀ ਰਹੇਗੀ। ਨਗਰ ਨਿਗਮ ਅੰਮ੍ਰਿਤਸਰ ਨੇ ਚੇਤਾਵਨੀ ਦਿੱਤੀ ਹੈ ਕਿ ਭਵਿੱਖ ਵਿੱਚ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਹੈਰੀਟੇਜ ਰੋਡ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੁਬਾਰਾ ਗੈਰ-ਕਾਨੂੰਨੀ ਕਬਜ਼ਾ ਕਰਦੀ ਪਾਈ ਗਈ, ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਕਬਜ਼ਾ ਹਟਾਉਣਾ, ਸਮਾਨ ਜ਼ਬਤ ਕਰਨਾ ਅਤੇ ਹੋਰ ਕਾਨੂੰਨੀ ਕਾਰਵਾਈ ਸ਼ਾਮਲ ਹੋਵੇਗੀ। ਨਗਰ ਨਿਗਮ ਨੇ ਸਾਰੇ ਦੁਕਾਨਦਾਰਾਂ, ਰੇਹੜੀ-ਫੜੀ ਚਲਾਉਣ ਵਾਲਿਆਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਹੈਰੀਟੇਜ ਸਟਰੀਟ ਸਮੇਤ ਸਾਰੇ ਜਨਤਕ ਫੁੱਟਪਾਥਾਂ ਨੂੰ ਕਬਜ਼ਾ-ਮੁਕਤ ਰੱਖਣ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ