Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਭੂਪੇਸ਼ ਬਘੇਲ ਦੀ ਅਹਿਮ ਬੈਠਕ 2027 ਚੋਣਾਂ ਦੀ ਰਣਨੀਤੀ 'ਤੇ ਹੋਈ ਵਿਸਥਾਰ ਨਾਲ ਚਰਚਾ

July 09, 2026 08:43 PM
Rozana Sehaj times
ਪਟਿਆਲਾ  : ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਸੀਨੀਅਰ ਕਾਂਗਰਸੀ ਆਗੂਆਂ ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਨਾਸ਼ਤੇ ਦੌਰਾਨ ਹੋਈ ਇਹ ਬੈਠਕ ਲਗਭਗ ਇੱਕ ਘੰਟੇ ਤੋਂ ਵੱਧ ਚੱਲੀ, ਜਿਸ ਵਿੱਚ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ, ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਦੱਸਣ ਯੋਗ ਹੈ ਕਿ ਬੈਠਕ ਦੌਰਾਨ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਸਰਗਰਮ ਕਰਨ, ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ 'ਤੇ ਖ਼ਾਸ ਜ਼ੋਰ ਦਿੱਤਾ ਗਿਆ। ਉਨਾਂ ਦਾ ਮੰਨਣਾ ਹੈ ਕਿ ਪੰਜਾਬ ਕਾਂਗਰਸ ਇਨ੍ਹੀਂ ਦਿਨੀਂ ਸੰਗਠਨਾਤਮਕ ਪੱਧਰ 'ਤੇ ਲਗਾਤਾਰ ਸਰਗਰਮੀਆਂ ਵਧਾ ਰਹੀ ਹੈ ਅਤੇ ਸੀਨੀਅਰ ਆਗੂਆਂ ਨਾਲ ਹੋ ਰਹੀਆਂ ਅਜਿਹੀਆਂ ਮੁਲਾਕਾਤਾਂ ਨੂੰ ਇਸੇ ਲੜੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਪਾਰਟੀ ਵੱਲੋਂ ਜ਼ਿਲ੍ਹਾ ਅਤੇ ਹਲਕਾ ਪੱਧਰ 'ਤੇ ਵਰਕਰਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਰਣਨੀਤੀ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਹਾਲੀਆ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ