Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

July 09, 2026 08:56 PM
Rozana Sehaj times


ਸਾਹਿਬਜ਼ਾਦਾ ਅਜੀਤ ਸਿੰਘ ਨਗਰ : 
 ਜ਼ਿਲ੍ਹਾ ਚੋਣ ਅਫ਼ਸਰ- ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ)-2026 ਸਬੰਧੀ  ਰੋਜ਼ਾਨਾ ਕੀਤੀ ਜਾਂਦੀ ਆਨਲਾਈਨ ਰਿਵਿਊ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 31.31 ਫ਼ੀਸਦੀ ਡਿਜਿਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 11 ਪੋਲਿੰਗ ਬੂਥਾਂ 'ਤੇ 90 ਫ਼ੀਸਦੀ ਤੋਂ ਵੱਧ ਡਿਜਿਟਾਈਜ਼ੇਸ਼ਨ ਹੋ ਚੁੱਕੀ ਹੈ, ਜਦ ਕਿ 7 ਪੋਲਿੰਗ ਬੂਥਾਂ 'ਤੇ ਇਹ ਕੰਮ 80 ਤੋਂ 90 ਫ਼ੀਸਦੀ ਤੱਕ ਪਹੁੰਚ ਚੁੱਕਾ ਹੈ। ਇਸ ਤੋਂ ਇਲਾਵਾ 2 ਪੋਲਿੰਗ ਬੂਥਾਂ 'ਤੇ ਡਿਜਿਟਾਈਜ਼ੇਸ਼ਨ ਦਾ ਕੰਮ 100 ਫ਼ੀਸਦੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਜਲਦ ਤੋਂ ਜਲਦ ਐਸ.ਆਈ.ਆਰ ਦਾ ਕੰਮ ਨੇਪਰੇ ਚੜਾਉਣ ਦੀ ਹਦਾਇਤ ਕੀਤੀ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਪੋਲਿੰਗ ਬੂਥਾਂ 'ਤੇ 1200 ਤੋਂ ਵੱਧ ਵੋਟਰ ਹਨ, ਉੱਥੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਵੇਂ ਪੋਲਿੰਗ ਬੂਥ ਬਣਾਉਣ ਦੀ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾਵੇ, ਤਾਂ ਜੋ ਵੋਟਰਾਂ ਨੂੰ ਵਧੀਆ ਸੁਵਿਧਾਵਾਂ ਮਿਲ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਐਸ.ਆਈ.ਆਰ-2026 ਨਾਲ ਸਬੰਧਤ ਸਾਰੇ ਕੰਮ ਸਮੇਂ ਸਿਰ, ਪਾਰਦਰਸ਼ੀ ਅਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ